ਨਾਭਾ ਜੇਲ੍ਹ ਤੋਂ ਰਿਹਾਈ ਪਿੱਛੋਂ 7 ਮਹੀਨਿਆਂ ਬਾਅਦ ਘਰ ਪੁੱਜੇ ਬਿਕਰਮ ਸਿੰਘ ਮਜੀਠੀਆ
ਅੰਮ੍ਰਿਤਸਰ, 3 ਫਰਵਰੀ- ਸ਼੍ਰੋੇਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ਵਿਚੋਂ ਰਿਹਾਈ ਪਿੱਛੋਂ ਆਖਿਰਕਾਰ 7 ਮਹੀਨਿਆਂ ਬਾਅਦ ਆਪਣੇ ਘਰ ਪੁੱਜੇ। ਸਾਹਮਣੇ ਆਈ ਤਸਵੀਰ ਵਿਚ ਬਿਕਰਮ ਸਿੰਘ ਮਜੀਠੀਆ ਆਪਣੀ ਪਤਨੀ ਗੁਨੀਵ ਕੌਰ ਤੇ ਆਪਣੇ ਦੋਵਾਂ ਪੁੱਤਰਾਂ ਨਾਲ ਕਾਫੀ ਖੁਸ਼ ਨਜ਼ਰ ਆ ਰਹੇ ਦਿਖਾਈ ਦਿੱਤੇ।
ਜ਼ਿਕਰਯੋਗ ਹੈ ਕਿ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਇਕ ਕੇਸ ਦਾ ਸਾਹਮਣਾ ਕਰ ਰਹੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪਿਛਲੀ ਸਾਲ ਦੇ ਜੂਨ ਮਹੀਨੇ ਤੋਂ ਨਾਭਾ ਜੇਲ੍ਹ ਵਿਚ ਬੰਦ ਸਨ। ਭਾਵੇਂ ਕਿ ਉਨ੍ਹਾਂ ਦੀ ਜ਼ਮਾਨਤ ਕੱਲ੍ਹ ਹੀ ਹੋ ਗਈ ਸੀ ਪਰ ਅਦਾਲਤੀ ਕਾਰਵਾਈ ਕਰਕੇ ਉਨ੍ਹਾਂ ਦੀ ਰਿਹਾਈ ਅੱਜ ਹੋਈ ਹੈ।
ਨਾਭਾ ਜੇਲ੍ਹ ਤੋਂ ਰਿਹਾ ਹੋਣ ਪਿੱਛੋਂ ਹਜ਼ਾਰਾਂ ਵਰਕਰਾਂ ਨਾਲ ਸਭ ਤੋਂ ਪਹਿਲਾਂ ਉਹ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖ ਨਿਵਾਰਣ ਸਾਹਿਬ ਨਤਮਸਤਕ ਹੋਏ। ਉਥੇ ਉਨ੍ਹਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਤੇ ਉਸ ਤੋਂ ਬਾਅਦ ਉਹ ਆਪਣੇ ਘਰ ਮਜੀਠਾ ਪੁੱਜੇ।
;
;
;
;
;
;
;
;
;