JALANDHAR WEATHER

ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪੁੱਜੇ ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ, 3 ਫਰਵਰੀ- ਸ਼੍ਰੋੇਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ, ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ ਨਾਭਾ ਜੇਲ੍ਹ ਵਿਚੋਂ ਰਿਹਾਈ ਪਿੱਛੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਮਿਲਣ ਪੁੱਜੇ। ਇਸ ਮੌਕੇ ਅਕਾਲੀ ਦਲ ਦੇ ਦੋਵੇਂ ਸਿਰਮੌਰ ਆਗੂ ਕਾਫੀ ਖੁਸ਼ ਨਜ਼ਰ ਆਏ।

ਜ਼ਿਕਰਯੋਗ ਹੈ ਕਿ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਇਕ ਕੇਸ ਦਾ ਸਾਹਮਣਾ ਕਰ ਰਹੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪਿਛਲੀ ਸਾਲ ਦੇ ਜੂਨ ਮਹੀਨੇ ਤੋਂ ਨਾਭਾ ਜੇਲ੍ਹ ਵਿਚ ਬੰਦ ਸਨ। ਭਾਵੇਂ ਕਿ ਉਨ੍ਹਾਂ ਦੀ ਜ਼ਮਾਨਤ ਕੱਲ੍ਹ ਹੀ ਹੋ ਗਈ ਸੀ ਪਰ ਅਦਾਲਤੀ ਕਾਰਵਾਈ ਕਰਕੇ ਉਨ੍ਹਾਂ ਦੀ ਰਿਹਾਈ ਅੱਜ ਹੋਈ ਹੈ।

ਨਾਭਾ ਜੇਲ੍ਹ ਤੋਂ ਰਿਹਾ ਹੋਣ ਪਿੱਛੋਂ ਹਜ਼ਾਰਾਂ ਵਰਕਰਾਂ ਨਾਲ ਸਭ ਤੋਂ ਪਹਿਲਾਂ ਉਹ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖ ਨਿਵਾਰਣ ਸਾਹਿਬ ਨਤਮਸਤਕ ਹੋਏ। ਉਥੇ ਉਨ੍ਹਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ