ਰਾਹੁਲ ਗਾਂਧੀ ਵਲੋਂ ਰਵਨੀਤ ਸਿੰਘ ਬਿੱਟੂ ਬਾਰੇ ਕੀਤੀ ਗਈ ਟਿੱਪਣੀ ਨਿੰਦਣਯੋਗ- ਮਨਜਿੰਦਰ ਸਿੰਘ ਸਿਰਸਾ
ਨਵੀਂ ਦਿੱਲੀ, 4 ਫਰਵਰੀ- ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਰਾਹੁਲ ਗਾਂਧੀ ਵਲੋਂ ਅੱਜ ਸੰਸਦ ਵਿਚ ਸਿੱਖ ਮੰਤਰੀ ਰਵਨੀਤ ਸਿੰਘ ਬਿੱਟੂ ਵਿਰੁੱਧ ਵਰਤੀ ਗਈ ਭਾਸ਼ਾ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ, ਜਿਸ ਵਿਚ ਉਨ੍ਹਾਂ ਨੂੰ ਗੱਦਾਰ ਕਿਹਾ ਗਿਆ ਹੈ। ਇਹ ਬਿਆਨ ਬਹੁਤ ਸ਼ਰਮਨਾਕ ਹੈ।
ਉਨ੍ਹਾਂ ਕਿਹਾ ਕਿ ਉਹ ਇਕ ਸਿੱਖ ਸਰਦਾਰ ਹੈ ਤੇ ਉਹ ਕਦੇ ਵੀ ਗੱਦਾਰ ਨਹੀਂ ਹੋ ਸਕਦਾ। ਜੇਕਰ ਕੋਈ ਗੱਦਾਰ ਹੈ, ਤਾਂ ਉਹ ਗਾਂਧੀ ਪਰਿਵਾਰ ਹੈ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ 'ਤੇ ਤੋਪਾਂ ਅਤੇ ਟੈਂਕਾਂ ਨਾਲ ਹਮਲਾ ਕੀਤਾ, ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹ ਦਿੱਤਾ ਅਤੇ ਮਾਸੂਮ ਸਿੱਖਾਂ ਦੇ ਗਲੇ ਵਿਚ ਟਾਇਰ ਪਾ ਕੇ ਉਨ੍ਹਾਂ ਨੂੰ ਜ਼ਿੰਦਾ ਸਾੜ ਦਿੱਤਾ।
ਇਹ ਸਿੱਖਾਂ ਦਾ ਅਪਮਾਨ ਹੈ। ਇਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 1980 ਦੇ ਦਹਾਕੇ ਦਾ ਜ਼ਹਿਰ ਅਜੇ ਵੀ ਕਾਂਗਰਸ ਦੀ ਮਾਨਸਿਕਤਾ ਵਿਚ ਹੈ। ਮੈਂ ਮਾਨਯੋਗ ਸਪੀਕਰ ਨੂੰ ਰਾਹੁਲ ਗਾਂਧੀ ਵਿਰੁੱਧ ਤੁਰੰਤ ਕਾਰਵਾਈ ਕਰਨ ਦੀ ਅਪੀਲ ਕਰਦਾ ਹਾਂ।
;
;
;
;
;
;
;
;