JALANDHAR WEATHER

ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਚੰਡੀਗੜ੍ਹ, 4 ਫ਼ਰਵਰੀ (ਦਵਿੰਦਰ)- ਅੱਜ ਐਸ. ਜੀ. ਪੀ. ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਅਤੇ ਵਿਧਾਇਕ ਗਨੀਵ ਕੌਰ ਮਜੀਠੀਆ ਨਾਲ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਵਿਚ ਮੁਲਾਕਾਤ ਕੀਤੀ। 

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਐਡਵੋਕੇਟ ਧਾਮੀ ਨੇ ਕਿਹਾ ਕਿ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਜਿਸ ਦੀ ਕੀਮਤ ਕਰੋੜਾਂ ਰੁਪਏ ਸੀ, ਨੂੰ ਕੋਡੀਆਂ ਦੇ ਭਾਅ ਵੇਚ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਕੋਈ ਵੀ ਜ਼ਮੀਨ ਵੇਚਣ ਲਈ ਇਕ ਕਮੇਟੀ ਬਣਾਈ ਜਾਂਦੀ ਹੈ ਤੇ ਕਮੇਟੀ ਸਾਰੀ ਜਾਂਚ ਕਰਕੇ ਹੀ ਜ਼ਮੀਨ ਵੇਚਣ ਦਾ ਕੰਮ ਸ਼ੁਰੂ ਕਰਦੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਵੇਚਣ ਦਾ ਸਾਰਾ ਕੰਮ ਨਿਯਮਾਂ ਅਨੁਸਾਰ ਕੀਤਾ ਜਾਂਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਮੇਰੀ ਕਾਰਗੁਜ਼ਾਰੀ ਦੌਰਾਨ ਇਕ ਫੁੱਟ ਜ਼ਮੀਨ ਵੀ ਗੁਰੂ ਘਰ ਦੀ ਮੈਂ ਵੇਚਣ ਨਹੀਂ ਦਿੱਤੀ।

ਉਨ੍ਹਾਂ ਕਿਹਾ ਕਿ ਕਥਿਤ ਮੁਲਾਜ਼ਮ ਰਜਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਮੁਅੱਤਲ ਕਰ ਦਿੱਤਾ ਹੈ ਤੇ ਇਕ ਕਮੇਟੀ ਬਣਾ ਕੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ