JALANDHAR WEATHER

ਰਾਹੁਲ ਗਾਂਧੀ ਵਲੋਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਬਾਰੇ ਦਿੱਤੇ ਗਏ ਬਿਆਨ ਦਾ ਭਾਜਪਾ ਵਰਕਰਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ , 4 ਫਰਵਰੀ - ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਵਲੋਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਬਾਰੇ ਦਿੱਤੇ ਗਏ ਬਿਆਨ ਦਾ ਦਿੱਲੀ ਵਿਚ ਭਾਜਪਾ ਵਰਕਰਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ ਅਤੇ ਦਿੱਲੀ ਕਮੇਟੀ ਦੇ ਮੈਂਬਰ ਇਸ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਹੱਥ ਖ਼ੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ 1984 ਦੇ ਦੰਗਿਆਂ ਦੌਰਾਨ ਕਾਂਗਰਸ ਨੇ ਸਿੱਖਾਂ ਨੂੰ ਗ਼ੱਦਾਰ ਕਿਹਾ ਸੀ ਅਤੇ ਹੁਣ 2026 ਵਿਚ ਵੀ ਉਹੀ ਭਾਸ਼ਾ ਦੁਹਰਾ ਰਹੇ ਹਨ। ਰਾਹੁਲ ਗਾਂਧੀ ਨੇ ਪੂਰੇ ਸਿੱਖ ਭਾਈਚਾਰੇ ਦਾ ਅਪਮਾਨ ਕੀਤਾ ਹੈ ਅਤੇ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸ ਦੌਰਾਨ, ਸੂਬਾਈ ਵਰਕਰਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਦਿੱਲੀ ਭਾਜਪਾ ਪ੍ਰਧਾਨ ਸਮੇਤ ਭਾਜਪਾ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ