ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਪਤੀ-ਪਤਨੀ ਦੀ ਦਰਦਨਾਕ ਮੌਤ
ਚੋਗਾਵਾਂ/ ਅੰਮ੍ਰਿਤਸਰ, 4 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਪ੍ਰੀਤ ਨਗਰ ਤੇ ਵੈਰੋਕੇ ਵਿਚਕਾਰ ਕਾਰ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ 'ਚ ਪਤੀ- ਪਤਨੀ ਦੀ ਦਰਦਨਾਕ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਤੇ ਕਾਰ ਬੁਰੀ ਤਰ੍ਹਾਂ ਨੁਕਸਾਨੇ ਗਏ। ਮ੍ਰਿਤਕ ਦੀ ਪਹਿਚਾਨ ਫ਼ਤਹਿ ਸਿੰਘ (45) ਤੇ ਬਲਜੀਤ ਕੌਰ (40) ਜੋ ਕਿ ਪਿੰਡ ਲੋਪੋਕੇ ਦੇ ਰਹਿਣ ਵਾਲੇ ਹਨ। ਮਿਲੀ ਜਾਣਕਾਰੀ ਅਨੁਸਾਰ ਫ਼ਤਹਿ ਸਿੰਘ ਤੇ ਬਲਜੀਤ ਕੌਰ ਪਿੰਡ ਭੀਲੋਵਾਲ ਕੱਚਾ ਤੋਂ ਲੋਪੋਕੇ ਮੋਟਰਸਾਈਕਲ 'ਤੇ ਆ ਰਹੇ ਸਨ। ਜਦੋਂ ਵੈਰੋਕੇ ਤੋਂ ਪ੍ਰੀਤ ਨਗਰ ਵਿਚਕਾਰ ਪਹੁੰਚੇ ਤਾਂ ਸਾਹਮਣੇ ਤੋਂ ਗ਼ਲਤ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਤੇ ਸਵਿਫਟ ਕਾਰ ਐਚ.ਆਰ. 10 ਡਬਲਯੂ 4154 ਨੇ ਉਨ੍ਹਾਂ ਦੇ ਮੋਟਰਸਾਈਕਲ ਵਿਚ ਜ਼ਬਰਦਸਤ ਟੱਕਰ ਮਾਰ ਦਿੱਤੀ। ਉਨ੍ਹਾਂ ਨੂੰ ਘੜੀਸਦੀ ਹੋਈ ਲੈ ਗਈ। ਮੌਕੇ ਤੇ ਹੀ ਦੋਵਾਂ ਜੀਆਂ ਦੀ ਮੌਤ ਹੋ ਗਈ। ਕਾਰ ਚਾਲਕ ਗੱਡੀ ਛੱਡ ਕੇ ਫਰਾਰ ਹੋ ਗਏ। ਇਸ ਸੰਬੰਧੀ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
;
;
;
;
;
;
;
;