JALANDHAR WEATHER

ਰੇਲਵੇ ਸਟੇਸ਼ਨ ਤੋਂ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਸਾਧੂ ਦੀ ਹੋਈ ਮੌਤ

ਕਪੂਰਥਲਾ, 4 ਫਰਵਰੀ (ਅਮਨਜੋਤ ਸਿੰਘ ਵਾਲੀਆ)-ਰੇਲਵੇ ਸਟੇਸ਼ਨ 'ਤੇ ਇਕ ਸਾਧੂ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ ਜਿਸ ਨੂੰ ਰੇਲਵੇ ਪੁਲਿਸ ਵਲੋਂ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ | ਜਿੱਥੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਡਿਊਟੀ ਡਾ. ਯੁਕਤਾ ਨੇ ਦੱਸਿਆ ਕਿ 108 ਐਂਬੂਲੈਂਸ ਰਾਹੀਂ ਸ਼ਾਮ ਦੇ ਸਮੇਂ ਇਕ ਸਾਧੂ ਨੂੰ ਬੇਹੋਸ਼ੀ ਦੀ ਹਾਲਤ ਵਿਚ ਲਿਆਂਦਾ ਗਿਆ ਸੀ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ | ਮ੍ਰਿਤਕ ਵਿਅਕਤੀ ਕੋਲ ਕੋਈ ਵੀ ਪਹਿਚਾਣ ਪੱਤਰ ਨਾ ਹੋਣ ਕਾਰਨ ਉਸ ਦੀ ਸ਼ਨਾਖ਼ਤ ਨਹੀਂ ਹੋ ਸਕੀ, ਜਿਸ ਦੀ ਲਾਸ਼ ਨੂੰ ਸ਼ਨਾਖ਼ਤ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ 72 ਘੰਟੇ ਵਾਸਤੇ ਰਖਵਾ ਦਿੱਤਾ ਗਿਆ ਹੈ ਤੇ ਇਸ ਸੰਬੰਧੀ ਥਾਣਾ ਸਿਟੀ ਤੇ ਰੇਲਵੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ