ਹਰਵਿੰਦਰ ਸਿੰਘ ਸਰਨਾ ਵਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ
ਨਵੀਂ ਦਿੱਲੀ, 5 ਫਰਵਰੀ- ਦਿੱਲੀ ਅਤੇ ਪਟਨਾ ਸਾਹਿਬ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਬੇਨਤੀ ਕੀਤੀ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸ ਦੀਆਂ ਵਿੱਦਿਅਕ ਸੰਸਥਾਵਾਂ ਵਿਚ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦਾ ਮੁੱਦਾ ਸੰਸਦ ਵਿਚ ਚੁੱਕਿਆ ਜਾਵੇ।
ਰਾਹੁਲ ਗਾਂਧੀ ਨੇ ਇਸ ਮੁੱਦੇ ਨੂੰ ਲੋਕ ਸਭਾ ਵਿਚ ਗੰਭੀਰਤਾ ਨਾਲ ਉਠਾਉਣ ਅਤੇ ਨਿਆਂ ਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ।
;
;
;
;
;
;
;
;
;