ਬਜਟ ਸੈਸ਼ਨ ਦਾ ਅੱਜ ਸੱਤਵਾਂ ਦਿਨ
ਨਵੀਂ ਦਿੱਲੀ, 5 ਫਰਵਰੀ- ਸੰਸਦ ਦੇ ਬਜਟ ਸੈਸ਼ਨ ਦਾ ਅੱਜ ਸੱਤਵਾਂ ਦਿਨ ਹੈ। ਲੋਕ ਸਭਾ 2 ਫਰਵਰੀ ਤੋਂ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਬਹਿਸ ਕਰ ਰਹੀ ਹੈ। ਹਾਲਾਂਕਿ ਪਹਿਲੇ ਦੋ ਦਿਨਾਂ ਦੌਰਾਨ ਰਾਹੁਲ ਗਾਂਧੀ ਦੇ ਭਾਸ਼ਨ 'ਤੇ ਹੰਗਾਮਾ ਹੋਇਆ, ਜਿਸ ਤੋਂ ਬਾਅਦ ਸਪੀਕਰ ਨੇ ਅੱਠ ਵਿਰੋਧੀ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ।
ਬੁੱਧਵਾਰ ਨੂੰ ਅੱਠ ਸੰਸਦ ਮੈਂਬਰਾਂ ਦੀ ਮੁਅੱਤਲੀ ਦਾ ਵਿਰੋਧ ਕਰਨ ਵਾਲੇ ਵਿਰੋਧੀ ਸੰਸਦ ਮੈਂਬਰਾਂ ਦੁਆਰਾ ਲਗਾਤਾਰ ਹੰਗਾਮੇ ਕਾਰਨ ਲੋਕ ਸਭਾ ਚਾਰ ਵਾਰ ਮੁਅੱਤਲ ਕੀਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਾਮ 5 ਵਜੇ ਧੰਨਵਾਦ ਪ੍ਰਸਤਾਵ ਦਾ ਜਵਾਬ ਦੇਣਾ ਸੀ, ਪਰ ਵਿਰੋਧੀ ਮਹਿਲਾ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਮੁਲਤਵੀ ਕਰ ਦਿੱਤੀ ਗਈ।
ਜਦੋਂ ਸਦਨ ਸ਼ਾਮ 5 ਵਜੇ ਮੁੜ ਸ਼ੁਰੂ ਹੋਇਆ, ਤਾਂ ਵਿਰੋਧੀ ਮਹਿਲਾ ਸੰਸਦ ਮੈਂਬਰਾਂ ਨੇ ਸੱਤਾਧਾਰੀ ਪਾਰਟੀ ਦੇ ਨੇਤਾਵਾਂ ਦੀਆਂ ਸੀਟਾਂ ਨੂੰ ਘੇਰ ਲਿਆ, ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਕੁਰਸੀ ਵੀ ਸ਼ਾਮਿਲ ਸੀ। ਉਨ੍ਹਾਂ ਨੇ ਵੱਡੇ ਬੈਨਰ ਫੜੇ ਹੋਏ ਸਨ ਜਿਨ੍ਹਾਂ 'ਤੇ ਲਿਖਿਆ ਸੀ, "ਜੋ ਸਹੀ ਹੈ ਉਹ ਕਰੋ।"
ਮੀਡੀਆ ਰਿਪੋਰਟਾਂ ਦੇ ਅਨੁਸਾਰ ਪ੍ਰਧਾਨ ਮੰਤਰੀ ਅੱਜ ਰਾਜ ਸਭਾ ਵਿਚ ਭਾਸ਼ਣ ਦੇ ਸਕਦੇ ਹਨ। ਇਹ ਮਤਾ ਲੋਕ ਸਭਾ ਵਿਚ ਉਨ੍ਹਾਂ ਦੇ ਜਵਾਬ ਤੋਂ ਬਿਨਾਂ ਪਾਸ ਹੋ ਸਕਦਾ ਹੈ। ਇਸ ਤੋਂ ਇਲਾਵਾ ਵਿਰੋਧੀ ਪਾਰਟੀਆਂ ਨੇ ਸਵੇਰੇ 10 ਵਜੇ ਸੰਸਦ ਭਵਨ ਵਿਚ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕ ਅਰਜੁਨ ਖੜਗੇ ਦੇ ਕਮਰੇ ਵਿਚ ਇਕ ਮੀਟਿੰਗ ਬੁਲਾਈ ਹੈ।
;
;
;
;
;
;
;
;