JALANDHAR WEATHER

ਅੱਜ ਹੋਵੇਗੀ ਸ਼੍ਰੋਮਣੀ ਅਕਾਲਦੀ ਦਲ ਦੀ ਮਹੱਤਵਪੂਰਨ ਕੋਰ ਕਮੇਟੀ ਦੀ ਮੀਟਿੰਗ

ਚੰਡੀਗੜ੍ਹ, 5 ਫਰਵਰੀ- ਸ਼੍ਰੋਮਣੀ ਅਕਾਲੀ ਦਲ ਅੱਜ ਇਕ ਮਹੱਤਵਪੂਰਨ ਕੋਰ ਕਮੇਟੀ ਦੀ ਮੀਟਿੰਗ ਕਰ ਰਿਹਾ ਹੈ। ਇਹ ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਕਮੇਟੀ ਦੇ ਦਫ਼ਤਰ ਵਿਚ ਸ਼ੁਰੂ ਹੋਵੇਗੀ। ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਜੋ ਸੱਤ ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ ਹੋਏ ਹਨ, ਦੇ ਵੀ ਸ਼ਾਮਿਲ ਹੋਣ ਦੀ ਉਮੀਦ ਹੈ। ਕੱਲ੍ਹ ਉਨ੍ਹਾਂ ਨੇ ਕਿਹਾ ਸੀ ਕਿ ਉਹ ਦੋਵਾਂ ਅਕਾਲੀ ਪਾਰਟੀਆਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕਰਨਗੇ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਮਾਮਲੇ ਸੰਬੰਧੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸਾਂਝੀ ਕੀਤੀ। ਪੋਸਟ ਵਿਚ ਉਨ੍ਹਾਂ ਲਿਖਿਆ ਕਿ ਪਾਰਟੀ ਦੀ ਕੋਰ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਬੁਲਾਈ ਗਈ ਹੈ। ਮੀਟਿੰਗ ਵਿਚ ਸੂਬੇ ਦੀ ਮੌਜੂਦਾ ਰਾਜਨੀਤਕ ਸਥਿਤੀ 'ਤੇ ਚਰਚਾ ਕੀਤੀ ਜਾਵੇਗੀ ਅਤੇ ਪਾਰਟੀ ਦੀ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ