JALANDHAR WEATHER

ਲੋਕ ਸੁਣਨਾ ਚਾਹੁੰਦੇ ਹਨ ਪ੍ਰਧਾਨ ਮੰਤਰੀ ਦਾ ਸੰਬੋਧਨ, ਮੈਂ ਵਿਰੋਧੀ ਧਿਰ ਬਾਰੇ ਕੁਝ ਨਹੀਂ ਬੋਲਦਾ- ਕਿਰਨ ਰਿਜਿਜੂ

ਨਵੀਂ ਦਿੱਲੀ, 5 ਫਰਵਰੀ - ਰਾਜ ਸਭਾ ਦੀ ਕਾਰਵਾਈ ਅੱਜ ਸਾਬਕਾ ਸੰਸਦ ਮੈਂਬਰ ਥਾਮਸ ਕੁਥੀਰਾਵੱਤਮ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋਈ ਪਰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਕੇਂਦਰੀ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਅੱਜ ਸਦਨ ਵਿਚ ਹੋਇਆ ਹੰਗਾਮਾ ਹੈਰਾਨੀਜਨਕ ਹੈ। ਕੱਲ੍ਹ ਸ਼ਾਮ ਤੱਕ ਸਭ ਕੁਝ ਠੀਕ ਸੀ। ਕੱਲ੍ਹ ਇਹ ਫੈਸਲਾ ਕੀਤਾ ਗਿਆ ਸੀ ਕਿ ਖੜਗੇ ਸੰਬੋਧਨ ਕਰਨਗੇ। ਇਹ ਯੋਜਨਾ ਅਨੁਸਾਰ ਹੋਇਆ। ਉਨ੍ਹਾਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਚੰਗੀ ਬਹਿਸ ਹੋਈ। ਅੱਜ ਰਾਸ਼ਟਰਪਤੀ ਦੇ ਭਾਸ਼ਣ 'ਤੇ ਚਰਚਾ ਦਾ ਚੌਥਾ ਦਿਨ ਹੈ। ਪ੍ਰਧਾਨ ਮੰਤਰੀ ਨੇ ਸੰਬੋਧਨ ਕਰਨਾ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਸਦਨ ਵਿਚ ਰੌਲਾ ਪਾ ਰਹੀ ਹੈ। ਜਦੋਂ ਕਿ ਸਦਨ ਦੇ ਬਾਕੀ ਮੈਂਬਰ ਪ੍ਰਧਾਨ ਮੰਤਰੀ ਦੇ ਭਾਸ਼ਣ ਦੀ ਉਡੀਕ ਕਰ ਰਹੇ ਹਨ। ਜੇਕਰ ਕਾਂਗਰਸ ਪ੍ਰਧਾਨ ਮੰਤਰੀ ਦਾ ਭਾਸ਼ਣ ਨਹੀਂ ਸੁਣਨਾ ਚਾਹੁੰਦੀ ਤਾਂ ਮੈਂ ਉਨ੍ਹਾਂ ਬਾਰੇ ਗੱਲ ਨਹੀਂ ਕਰਾਂਗਾ ਪਰ ਬਾਕੀ ਲੋਕ ਸੁਣਨਾ ਚਾਹੁੰਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ