ਅੱਜ ਤੋਂ 7 ਫਰਵਰੀ ਤੱਕ ਤਿੰਨ ਦਿਨਾਂ ਲਈ ਜੰਮੂ ਦੌਰੇ ’ਤੇ ਜਾਣਗੇ ਅਮਿਤ ਸ਼ਾਹ
ਨਵੀਂ ਦਿੱਲੀ, 5 ਫਰਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਤੋਂ 7 ਫਰਵਰੀ ਤੱਕ ਤਿੰਨ ਦਿਨਾਂ ਲਈ ਜੰਮੂ ਦੇ ਦੌਰੇ 'ਤੇ ਜਾਣਗੇ। ਆਪਣੀ ਫੇਰੀ ਦੌਰਾਨ ਉਹ ਸੁਰੱਖਿਆ ਅਤੇ ਵਿਕਾਸ ਦੇ ਮੁੱਦਿਆਂ 'ਤੇ ਉੱਚ-ਪੱਧਰੀ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਨਗੇ। ਉਹ ਸੀਮਾ ਸੁਰੱਖਿਆ ਬਲ ਦੀਆਂ ਬੋਬੀਆ ਅਤੇ ਗੁਰਨਾਮ ਸਰਹੱਦੀ ਚੌਕੀਆਂ ਦਾ ਦੌਰਾ ਵੀ ਕਰਨਗੇ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਸ਼ਹੀਦਾਂ ਦੇ ਪਰਿਵਾਰਾਂ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
;
;
;
;
;
;
;
;