ਡੀ.ਜੀ.ਪੀ. ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂ
ਚੰਡੀਗੜ੍ਹ, 5 ਫਰਵਰੀ (ਦਵਿੰਦਰ) - 328 ਸਰੂਪਾਂ ਦੇ ਮਾਮਲੇ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੂਰੀ ਕੋਰ ਕਮੇਟੀ ਅੱਜ ਡੀ.ਜੀ.ਪੀ. ਦਫਤਰ ਵਿਖੇ ਪਹੁੰਚੀ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਵਲੋਂ 328 ਸਰੂਪਾਂ ਦੇ ਮਾਮਲੇ ਵਿਚ ਐਸਆਈਟੀ ਬਣਾ ਕੇ ਮੇਰੇ ਨਿੱਜੀ ਕਾਰੋਬਾਰ ਦੀ ਜਾਂਚ ਕਰਕੇ ਝੂਠਾ ਪਰਚਾ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਪੁਲਿਸ ਟੀਮ ਮੇਰੇ ਅਕਾਊਂਟੈਂਟਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ, ਜਦਿਕਿ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਦੇ ਨਾਲ ਕੋਈ ਸਬੰਧ ਵੀ ਨਹੀਂ। ਉਨ੍ਹਾਂ ਕਿਹਾ ਕਿ ਉਹ ਖੁੱਦ ਗ੍ਰਿਫਤਾਰੀ ਦੇਣ ਲਈ ਆਏ ਹਨ, ਉਨਾਂ ਉਤੇ ਪਰਚਾ ਦਰਜ ਕਰੋ ਅਤੇ ਜਾਂਚ ਕਰੋ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਕਰਨਾ, ਮੇਰੇ ਉੱਪਰ ਕਰੇ, ਕਿਸੇ ਨੂੰ ਤੰਗ ਪ੍ਰੇਸ਼ਾਨ ਨਾ ਕਰੇ। ਉਨ੍ਹਾਂ ਕਿਹਾ ਕਿ ਜਦ ਤੱਕ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਇਥੇ ਹੀ ਮੌਜੂਦ ਰਹੇਗੀ।
;
;
;
;
;
;
;
;