ਸੁਖਬੀਰ ਸਿੰਘ ਬਾਦਲ ਨੇ ਆਗੂਆਂ ਸਮੇਤ ਡੀ.ਜੀ.ਪੀ. ਦਫ਼ਤਰ ਲਾਇਆ ਪੱਕਾ ਧਰਨਾ
ਚੰਡੀਗੜ੍ਹ, 5 ਫਰਵਰੀ (ਦਵਿੰਦਰ ਕੁਮਾਰ ਮਾਹਨਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਵਰਕਰਾਂ ਤੇ ਅਹੁਦੇਦਾਰਾਂ ਨਾਲ ਡੀ.ਜੀ.ਪੀ ਦਫਤਰ ਪੱਕਾ ਧਰਨਾ ਲਾ ਕੇ ਬੈਠ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਡੀਜੀਪੀ ਨੂੰ ਕਿਹਾ ਹੈ ਕਿ ਆਪ ਸਰਕਾਰ ਵਲੋਂ 328 ਸਰੂਪਾਂ ਦੇ ਮਾਮਲੇ ਵਿਚ ਐਸਆਈਟੀ ਬਣਾ ਕੇ ਮੇਰੇ ਨਿੱਜੀ ਕਾਰੋਬਾਰ ਦੀ ਜਾਂਚ ਕਰਕੇ ਝੂਠਾ ਪਰਚਾ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਪੁਲਿਸ ਟੀਮ ਮੇਰੇ ਅਕਾਊਂਟੈਂਟਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ, ਜਦਿਕਿ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਦੇ ਨਾਲ ਕੋਈ ਸਬੰਧ ਵੀ ਨਹੀਂ। ਉਨ੍ਹਾਂ ਕਿਹਾ ਕਿ ਉਹ ਖੁੱਦ ਗ੍ਰਿਫਤਾਰੀ ਦੇਣ ਲਈ ਆਏ ਹਨ, ਉਨਾਂ ਉਤੇ ਪਰਚਾ ਦਰਜ ਕਰੋ ਅਤੇ ਜਾਂਚ ਕਰੋ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਵਰਕਰਾਂ ਤੇ ਅਹੁਦੇਦਾਰਾਂ ਨਾਲ ਡੀ.ਜੀ.ਪੀ ਦਫਤਰ ਪੱਕਾ ਧਰਨਾ ਲਾ ਕੇ ਬੈਠ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਡੀਜੀਪੀ ਨੂੰ ਕਿਹਾ ਹੈ ਕਿ ਜਦੋਂ ਤੱਕ ਉਸ ਉਤੇ ਕਾਰਵਾਈ ਨਹੀਂ ਹੁੰਦੀ, ਉਹ ਨਹੀਂ ਜਾਣਗੇ।
;
;
;
;
;
;
;
;