ਸੰਯੁਕਤ ਕਿਸਾਨ ਮੋਰਚਾ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਸੰਬੰਧੀ ਵੱਡੇ ਐਲਾਨ
ਚੰਡੀਗੜ੍ਹ, 5 ਫਰਵਰੀ (ਅਜਾਇਬ ਸਿੰਘ ਔਜਲਾ)-ਇੱਥੇ ਅੱਜ ਕਿਸਾਨ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਅਤੇ ਵੱਖ ਵੱਖ ਟਰੇਡ ਯੂਨੀਅਨ ਦੇ ਆਗੂਆਂ ਦੀ ਇਕ ਸਾਂਝੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕਈ ਅਹਿਮ ਫੈਸਲੇ ਕਰਦਿਆਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਬੂਟਾ ਸਿੰਘ ਬੁਰਜਗਿਲ, ਡਾਕਟਰ ਦਰਸ਼ਨ ਪਾਲ ਅਤੇ ਅੰਗਰੇਜ਼ ਸਿੰਘ ਭਦੌੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚਾ 22 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਸਾਰੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਘਰਾਂ ਦੇ ਅੱਗੇ ਆਪਣੀਆਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ ਕਰੇਗਾ।
ਇਸ ਦੇ ਨਾਲ ਹੀ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਇਸੇ ਦਿਨ ਹੀ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂਆਂ ਦੇ ਘਰਾਂ ਅੱਗੇ ਵੀ ਅਜਿਹੇ ਪ੍ਰਦਰਸ਼ਨ ਕੀਤੇ ਜਾਣਗੇ। ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ 12 ਫਰਵਰੀ ਨੂੰ ਟਰੇਡ ਯੂਨੀਅਨ ਵੱਲੋਂ ਜੋ ਸਮੁੱਚੇ ਭਾਰਤ ਵਿਚ ਹੜਤਾਲ ਦੀ ਗੱਲ ਕੀਤੀ ਗਈ ਹੈ, ਉਸ ਵਿਚ ਵੀ ਸੰਯੁਕਤ ਕਿਸਾਨ ਮੋਰਚਾ ਭਰਵਾਂ ਸਾਥ ਦੇਵੇਗਾ।
;
;
;
;
;
;
;
;