ਰਾਹੁਲ ਗਾਂਧੀ ਨੂੰ ਬਿਨਾਂ ਸੋਚੇ-ਸਮਝੇ ਨਹੀਂ ਬੋਲਣਾ ਚਾਹੀਦਾ- ਮਨੋਰੰਜਨ ਕਾਲੀਆ
ਜਲੰਧਰ, 5 ਫਰਵਰੀ- ਸਾਬਕਾ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਨੇ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਵਿਚਾਲੇ ਚੱਲ ਰਹੇ ਵਿਵਾਦ ਬਾਰੇ ਬੋਲਦਿਆਂ ਕਿਹਾ ਕਿ ਰਾਹੁਲ ਗਾਂਧੀ ਨੂੰ ਪਾਰਟੀ ਅੰਦਰ ਆਤਮ-ਨਿਰੀਖਣ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਇਕੱਲੇ ਨਹੀਂ ਹਨ ਜੋ ਪਾਰਟੀ ਛੱਡ ਕੇ ਗਏ ਹਨ। ਕਾਲੀਆ ਨੇ ਇਹ ਵੀ ਕਿਹਾ ਕਿ ਵੱਡੀ ਗਿਣਤੀ ਆਗੂ ਪਾਰਟੀ ਛੱਡ ਕੇ ਚਲੇ ਗਏ ਹਨ, ਜਿਸ ਲਈ ਰਾਹੁਲ ਗਾਂਧੀ ਨੂੰ ਆਤਮ-ਨਿਰੀਖਣ ਕਰਨ ਦੀ ਲੋੜ ਹੈ।
ਭਾਜਪਾ ਦੇ ਸੀਨੀਅਰ ਲੀਡਰ ਨੇ ਅੱਗ ਬੋਲਦਿਆਂ ਕਿਹਾ ਕਿ ਰਾਹੁਲ ਗਾਂਧੀ ਨੂੰ ਬਿਨਾਂ ਸੋਚੇ-ਸਮਝੇ ਨਹੀਂ ਬੋਲਣਾ ਚਾਹੀਦਾ। ਨਵਜੋਤ ਕੌਰ ਸਿੱਧੂ ਦੀ ਭਾਜਪਾ ’ਚ ਵਾਪਸੀ ਬਾਰੇ ਮਨੋਰੰਜਨ ਕਾਲੀਆ ਨੇ ਕਿਹਾ ਕਿ ਉਹ ਕਦੇ ਵਾਪਸ ਨਹੀਂ ਆਵੇਗੀ,ਜਿੱਥੋਂ ਤੱਕ ਉਹ ਜਾਣਦੇ ਹਨ, ਸਿੱਧੂ ਪਰਿਵਾਰ ਨੇ ਪਾਰਟੀ ਨਹੀਂ ਛੱਡੀ ਹੈ। ਉਨ੍ਹਾਂ ਨੇ ਸਿਰਫ਼ ਕਾਂਗਰਸ ਪਾਰਟੀ ਨਾਲ ਨਾਰਾਜ਼ਗੀ ਪ੍ਰਗਟ ਕੀਤੀ ਹੈ। ਉਨ੍ਹਾਂ ਦੀ ਵਾਪਸੀ ਬਾਰੇ ਭਾਜਪਾ ਨੇਤਾ ਨੇ ਨਵਜੋਤ ਕੌਰ ਸਿੱਧੂ ਨੂੰ ਜਨਤਾ ਨੂੰ ਇਹ ਦੱਸਣ ਦੀ ਅਪੀਲ ਕੀਤੀ ਕਿ ਉਨ੍ਹਾਂ ਪਾਰਟੀ ਕਿਉਂ ਛੱਡੀ।
;
;
;
;
;
;
;
;