JALANDHAR WEATHER

3 ਦੇਸੀ ਪਿਸਤੌਲ ਤੇ 4 ਜ਼ਿੰਦਾ ਕਾਰਤੂਸਾਂ ਸਣੇ 3 ਕਾਬੂ

 ਰੂਪਨਗਰ, 5 ਫਰਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਕੀਤੀ ਗਈ ਸਾਂਝੀ ਕਾਰਵਾਈ ਦੌਰਾਨ 3 ਦੇਸੀ ਪਿਸਤੌਲ (32 ਬੋਰ) ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸੰਬੰਧੀ ਥਾਣਾ ਸਿੰਘ ਭਗਵੰਤਪੁਰ ’ਚ ਆਰਮਜ਼ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ 497 ਰੂਪਨਗਰ ਰੇਂਜ ਦੀ ਅਗਵਾਈ ਅਤੇ ਐਸਐਸਪੀ ਰੂਪਨਗਰ ਮਨਿੰਦਰ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ ਹੈ।ਜਾਣਕਾਰੀ ਅਨੁਸਾਰ ਜਾਂਚ ਦੌਰਾਨ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਉੱਤਰ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਲਿਆ ਕੇ ਪੰਜਾਬ ’ਚ ਸਪਲਾਈ ਕਰ ਰਹੇ ਸਨ। ਇਸਦੇ ਨਾਲ ਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲਿਸ ਨੇ ਮਿੰਨੀ ਬਾਈਪਾਸ, ਰੂਪਨਗਰ ਨੇੜੇ ਨਾਕਾਬੰਦੀ ਦੌਰਾਨ 1 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਹੈ। ਸਾਰੇ ਮੁਲਜ਼ਮ ਪੁਲਿਸ ਰਿਮਾਂਡ ‘ਤੇ ਹਨ ਅਤੇ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ