JALANDHAR WEATHER

ਸਬ-ਡਵੀਜ਼ਨ ਗੜ੍ਹਸ਼ੰਕਰ ਦੀਆਂ ਵਿਦਿਅਕ ਸੰਸਥਾਵਾਂ ਵਿਚ ਭਲਕੇ ਛੁੱਟੀ

ਗੜ੍ਹਸ਼ੰਕਰ, 5 ਫਰਵਰੀ  (ਧਾਲੀਵਾਲ)- ਸਬ-ਡਵੀਜ਼ਨ ਗੜ੍ਹਸ਼ੰਕਰ ਦੀਆਂ ਵਿਦਿਅਕ ਸੰਸਥਾਵਾਂ ਵਿਚ 6 ਫਰਵਰੀ ਨੂੰ ਛੁੱਟੀ ਰਹੇਗੀ। ਅਮਰਬੀਰ ਕੌਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਵਲੋਂ ਜਾਰੀ ਹੁਕਮਾਂ ਅਨੁਸਾਰ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸ੍ਰੀ ਖੁਰਾਲਗੜ੍ਹ ਸਾਹਿਬ (ਗੜ੍ਹਸ਼ੰਕਰ) ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਸਬੰਧ ਵਿਚ ਸਬ-ਡਵੀਜ਼ਨ ਗੜ੍ਹਸ਼ੰਕਰ ਵਿਚ ਪੈਂਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਵਿਦਿਅਕ ਸੰਸਥਾਵਾਂ ਵਿਚ 6 ਫਰਵਰੀ 2026 (ਦਿਨ ਸ਼ੁੱਕਰਵਾਰ) ਨੂੰ ਛੁੱਟੀ ਐਲਾਨੀ ਗਈ ਹੈ। ਜਿਨ੍ਹਾਂ ਸਕੂਲਾਂ ਵਿਚ ਬੋਰਡ ਦੀਆਂ ਜਮਾਤਾਂ ਦੀਆਂ ਪ੍ਰੀਖਿਆਵਾਂ / ਪ੍ਰੈਕਟੀਕਲ ਚੱਲ ਰਹੇ ਹਨ, ਉਨ੍ਹਾਂ ਸਕੂਲਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ