JALANDHAR WEATHER

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਪ੍ਰਚਾਰਕ ਜਥਿਆਂ ਨਾਲ ਮੀਟਿੰਗ

ਅੰਮ੍ਰਿਤਸਰ, 5 ਫਰਵਰੀ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ 14 ਮਾਰਚ 2026 ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ, ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿਖੇ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਮਨਾਉਣ ਅਤੇ ਸ਼ਤਾਬਦੀ ਨੂੰ ਯਾਦਗਾਰੀ ਬਣਾਉਣ ਲਈ ਇਲਾਕੇ ਦੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਕਰਕੇ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ। ਇਸ ਸੰਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਇਲਾਕੇ ਦੇ ਪਤਵੰਤਿਆਂ, ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ।

ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਮੁੱਖ ਸਮਾਗਮ 14 ਮਾਰਚ ਨੂੰ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਅਤੇ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਕਿਹਾ ਕਿ ਇਸ ਸ਼ਤਾਬਦੀ ਦਾ ਸੁਨੇਹਾ ਘਰ ਘਰ ਤੱਕ ਪਹੁੰਚਾਉਣ ਲਈ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥੇ ਹਲਕੇ ਦੇ ਪਿੰਡ ਪਿੰਡ ਤੱਕ ਪਹੁੰਚ ਕੇ ਸੰਗਤਾਂ ਨੂੰ ਪ੍ਰੇਰਿਤ ਕਰਨਗੇ। ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੋਂ ਇਲਾਵਾ ਇੰਚਾਰਜ ਬਹਾਲ ਸਿੰਘ, ਮੈਨੇਜਰ ਜੱਜ ਸਿੰਘ, ਮੈਨੇਜਰ ਧਰਮਿੰਦਰ ਸਿੰਘ ਮਾਨੋਚਾਹਲ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ