ਰਹੀਮਾਬਾਦ ਖੁਰਦ ਵਿਖੇ 2 ਭਰਾਵਾਂ ਦੇ ਘਰੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ
ਮਾਛੀਵਾੜਾ ਸਾਹਿਬ, 5 ਫਰਵਰੀ (ਰਾਜਦੀਪ ਸਿੰਘ ਅਲਬੇਲਾ) - ਥਾਣਾ ਮਾਛੀਵਾੜਾ ਅਧੀਨ ਪੈਂਦੇ ਪਿੰਡ ਰਹੀਮਾਬਾਦ ਖੁਰਦ ਦੇ ਰਹਿਣ ਵਾਲੇ 2 ਸਕੇ ਭਰਾਵਾਂ ਦੇ ਘਰ ਦੇਰ ਰਾਤ ਚੋਰਾਂ ਨੇ ਲੱਖਾਂ ਰੁਪਏ ਦੇ ਗਹਿਣੇ ਤੇ ਕੁਝ ਨਕਦੀ ਚੋਰੀ ਕਰ ਲਈ। ਭਰਾ ਜੋਗਿੰਦਰ ਸਿੰਘ ਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਹ ਕੱਲ੍ਹ ਸ਼ਾਮ 7.30 ਵਜੇ ਦੇ ਕਰੀਬ ਆਪਣੇ ਪਰਿਵਾਰਾਂ ਸਮੇਤ ਮਾਛੀਵਾੜਾ ਵਿਖੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਗਏ ਹੋਏ ਸਨ। ਕਰੀਬ 10.30 ਵਜੇ ਜਦੋਂ ਉਹ ਆਪਣੇ ਪਿੰਡ ਰਹੀਮਾਬਾਦ ਘਰ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਤਾਲ੍ਹਾ ਟੁੱਟਿਆ ਹੋਇਆ ਸੀ ਅਤੇ ਅੰਦਰ ਕਮਰਿਆਂ ਵਿਚ ਦਰਵਾਜ਼ੇ ਖੁੱਲ੍ਹੇ ਹੋਏ ਸਨ। ਅਲਮਾਰੀਆਂ ’ਚ ਪਏ ਸਾਮਾਨ ਦੀ ਚੋਰਾਂ ਨੇ ਉਥਲ-ਪੁਥਲ ਕੀਤੀ ਸੀ।
ਵੱਡੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਕਮਰੇ ’ਚ ਪਈ ਅਲਮਾਰੀ ਨੂੰ ਤੋੜ ਕੇ ਚੋਰ 21 ਤੋਲੇ ਸੋਨੇ ਦੇ ਗਹਿਣੇ ਅਤੇ ਕਰੀਬ 30 ਤੋਂ 40 ਹਜ਼ਾਰ ਰੁਪਏ ਨਕਦੀ ਚੋਰੀ ਕਰਕੇ ਲੈ ਗਏ। ਦੂਸਰੇ ਭਰਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਚੋਰ ਉਸ ਦੇ ਕਮਰੇ ’ਚ ਪਈ ਅਲਮਾਰੀ ’ਚੋਂ ਕਰੀਬ 7 ਤੋਲੇ ਸੋਨੇ ਦੇ ਗਹਿਣੇ ਚੋਰੀ ਕਰਕੇ ਲੈ ਗਏ। ਪਰਿਵਾਰ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਵੀ ਉਨ੍ਹਾਂ ਦੇ ਘਰ ਚੋਰੀ ਹੋਈ ਸੀ ਪਰ ਉਸ ਸਮੇਂ ਆਪਣੇ ਤੌਰ ’ਤੇ ਚੋਰ ਨੂੰ ਕਾਬੂ ਕਰਕੇ ਸਾਮਾਨ ਵਾਪਸ ਲੈ ਲਿਆ ਸੀ। ਉਨ੍ਹਾਂ ਕਿਹਾ ਕਿ ਸਾਨੂੰ ਹੁਣ ਵੀ ਉਕਤ ਨੌਜਵਾਨ ’ਤੇ ਹੀ ਸ਼ੱਕ ਹੈ ਜਿਸ ਸੰਬੰਧੀ ਉਨ੍ਹਾਂ ਪੁਲਿਸ ਨੂੰ ਵੀ ਜਾਣਕਾਰੀ ਦਿੱਤੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵਲੋਂ ਵੀ ਮੌਕੇ ਦਾ ਜਾਇਜ਼ਾ ਲਿਆ ਗਿਆ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।
;
;
;
;
;
;
;
;