JALANDHAR WEATHER

ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਵਿਦਿਆਰਥੀਆਂ ਨਾਲ ‘ਪ੍ਰੀਖਿਆ ’ਤੇ ਚਰਚਾ’

ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਸਿੱਧ ਪ੍ਰੋਗਰਾਮ ‘ਪ੍ਰੀਖਿਆ ’ਤੇ ਚਰਚਾ’, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਤਣਾਅ ਤੋਂ ਮੁਕਤ ਕਰਨਾ ਅਤੇ ਉਨ੍ਹਾਂ ਨੂੰ ਸਕਾਰਾਤਮਕ ਸੋਚ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਹੈ, ਅੱਜ ਆਯੋਜਿਤ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰੀਖਿਆ ਨਾਲ ਸੰਬੰਧਿਤ ਮੁੱਦਿਆਂ, ਤਣਾਅ ਮੁਕਤ ਰਹਿਣ ਅਤੇ ਸਿੱਖਣ 'ਤੇ ਧਿਆਨ ਕੇਂਦਰਿਤ ਕਰਨ ਦੀ ਜ਼ਰੂਰਤ 'ਤੇ ਵਿਦਿਆਰਥੀਆਂ ਨਾਲ ਚਰਚਾ ਕਰਨਗੇ। ਇਹ ਸਵੇਰੇ 10 ਵਜੇ ਪ੍ਰਸਾਰਿਤ ਹੋਵੇਗਾ। ਪ੍ਰੋਗਰਾਮ ਲਈ 4.5 ਕਰੋੜ ਤੋਂ ਵੱਧ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ