‘ਆਪ’ ਆਗੂ ਲੱਕੀ ਓਬਰਾਏ ਦੀ ਗੋਲੀਆਂ ਮਾਰ ਕੇ ਹੱਤਿਆ
ਜਲੰਧਰ, 6 ਫਰਵਰੀ- ਜਲੰਧਰ ਵਿਚ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦੀ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਲੱਕੀ ਨੂੰ ਪੰਜ ਗੋਲੀਆਂ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਉਸ ਨੂੰ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ਨੇ ਜਲੰਧਰ ਸ਼ਹਿਰ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਲੱਕੀ ਓਬਰਾਏ ਦੀ ਪਤਨੀ ਨੇ ਆਮ ਆਦਮੀ ਪਾਰਟੀ ਵਲੋਂ ਨਗਰ ਨਿਗਮ ਚੋਣਾਂ ਲੜੀਆਂ ਸਨ, ਪਰ ਹਾਰ ਗਏ ਸਨ। ਲੱਕੀ ਕੈਂਟ ਹਲਕੇ ਦੀ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਦੇ ਕਰੀਬੀ ਦੱਸੇ ਜਾ ਰਹੇ ਹਨ।
;
;
;
;
;
;
;