JALANDHAR WEATHER

ਪੁਲਿਸ ਵਲੋਂ ਕਿਸਾਨ ਆਗੂਆਂ ਦੇ ਘਰਾਂ 'ਤੇ ਛਾਪੇਮਾਰੀ

ਸੁਨਾਮ ਊਧਮ ਸਿੰਘ ਵਾਲਾ,6 ਫਰਵਰੀ (ਭੁੱਲਰ,ਧਾਲੀਵਾਲ)- ਆਦਰਸ਼ ਸਕੂਲ ਚਾਉਕੇ ਦੇ ਮਾਮਲੇ 'ਚ ਜੇਲ੍ਹ ਵਿਚ ਬੰਦ ਕਿਸਾਨ ਆਗੂਆਂ ਸ਼ਗਨਦੀਪ ਸਿੰਘ ਜਿਉਂਦ ਅਤੇ ਬਲਦੇਵ ਸਿੰਘ ਚਾਉਕੇ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿਵਲ ਸਕੱਤਰੇਤ ਬਠਿੰਡਾ ਦੇ ਅੱਜ ਤੋਂ ਕਿਸਾਨਾਂ ਵਲੋਂ ਦਿਨ-ਰਾਤ ਲਗਾਤਾਰ ਕੀਤੇ ਜਾ ਘਿਰਾਓ ਦੇ ਐਲਾਨ ਤੋਂ ਬਾਅਦ ਹਰਕਤ ਵਿਚ ਆਈ ਪੰਜਾਬ ਪੁਲਿਸ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ,ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ,ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਬਲਾਕ ਆਗੂ ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਸਮੇਤ ਵੱਖ-ਵੱਖ ਆਗੂਆਂ ਦੇ ਘਰਾਂ 'ਚ ਪੁਲਿਸ ਵਲੋਂ ਤੜਕਸਾਰ ਛਾਪੇਮਾਰੀ ਕੀਤੀ ਗਈ ਪਰ ਜ਼ਿਆਦਾਤਰ ਕਿਸਾਨ ਆਗੂ ਪੁਲਿਸ ਦੇ ਹੱਥ ਨਹੀਂ ਆਏ। ਇਸ ਦੌਰਾਨ ਪੁਲਿਸ ਵਲੋਂ ਕਿਸਾਨ ਆਗੂ ਅਜੈਬ ਸਿੰਘ ਜਖੇਪਲ,ਦਰਸ਼ਨ ਸਿੰਘ ਜਖੇਪਲ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਕਿਸਾਨ ਆਗੂ ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਨੇ ਪ੍ਰੈਸ ਬਿਆਨ ਜਰੀਏ ਕਿਹਾ ਕਿ ਪੁਲਿਸ ਵਲੋਂ ਉਸ ਦੇ ਪਰਿਵਾਰ ਨੂੰ ਜਥੇਬੰਦੀ ਛੱਡਣ ਦੀਆਂ ਧਮਕੀਆਂ ਵੀ ਦਿੱਤੀਆ ਗਈਆਂ।ਪੰਜਾਬ ਪੁਲਿਸ ਦੀ ਇਸ ਕਾਰਵਾਈ ਦੀ ਕਿਸਾਨ ਆਗੂਆਂ ਨੇ ਸਖਤ ਨਿਖੇਧੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ