JALANDHAR WEATHER

ਧਰਨਾ ਲਗਾਉਣ ਜਾ ਰਹੇ ਕਿਸਾਨ ਪੁਲਿਸ ਨੇ ਘਰਾਂ ਤੋਂ ਚੁੱਕਣ ਦੇ ਵਿਰੋਧ ’ਚ ਕੱਥੂਨੰਗਲ ਟੋਲ ਪਲਾਜ਼ਾ ਕੀਤਾ ਫ੍ਰੀ

ਜੈਂਤੀਪੁਰ, (ਅੰਮ੍ਰਿਤਸਰ), 6 ਫਰਵਰੀ (ਭੁਪਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵਲੋਂ ਬਠਿੰਡਾ ਵਿਖੇ ਧਰਨਾ ਲਾਇਆ ਜਾਣਾ ਸੀ, ਉਥੇ ਜਾਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਰਾਹ ਵਿਚ ਹੀ ਰੋਕ ਲਿਆ ਗਿਆ ਸੀ ਤੇ ਕਈ ਕਿਸਾਨਾਂ ਨੂੰ ਜ਼ਬਰੀ ਘਰਾਂ ’ਚੋਂ ਚੁੱਕ ਲਿਆ ਗਿਆ ਸੀ, ਜਿਸ ਦੇ ਵਿਰੋਧ ਵਜੋਂ ਬਲਾਕ ਪ੍ਰਧਾਨ ਬਾਬਾ ਜਗਜੀਵਨ ਸਿੰਘ ਤਲਵੰਡੀ ਖੁੰਮਣ ਤੇ ਡਾ. ਪਰਮਿੰਦਰ ਸਿੰਘ ਪੰਡੋਰੀ ਵਲੋਂ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਕੱਥੂਨੰਗਲ ਟੋਲ ਪਲਾਜ਼ਾ ’ਤੇ ਧਰਨਾ ਲਗਾ ਦਿੱਤਾ ਗਿਆ ਤੇ ਟੋਲ ਫ੍ਰੀ ਕਰ ਦਿੱਤਾ ਗਿਆ। ਇਸ ਨਾਲ ਗੱਡੀਆਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਤੇ ਰਾਹਗੀਰਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਥਾਣਾ ਕੱਥੂਨੰਗਲ ਦੀ ਪੁਲਿਸ ਪਾਰਟੀ ਵਲੋਂ ਮੌਕੇ ’ਤੇ ਪਹੁੰਚ ਕੇ ਢੁੱਕਵੇਂ ਪ੍ਰਬੰਧ ਕੀਤੇ ਗਏ। ਇਸ ਮੌਕੇ ਕੁਲਦੀਪ ਸਿੰਘ ਮਜਵਿੱਢ, ਗੁਰਮੇਜ ਸਿੰਘ, ਬਲਰਾਜ ਸਿੰਘ ਤਲਵੰਡੀ, ਸਮੇਤ ਕਈ ਕਿਸਾਨ ਆਗੂ ਸ਼ਾਮਿਲ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ