ਕਰੋੜਾਂ ਦੀ ਹੈਰੋਇਨ ਸਣੇ ਇਕ ਕਾਬੂ
ਰਾਜਪੁਰਾ, 6 ਫਰਵਰੀ (ਰਣਜੀਤ ਸਿੰਘ)- ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਨੂੰ ਉਸ ਵੇਲੇ ਬਹੁਤ ਵੱਡੀ ਸਫਲਤਾ ਮਿਲੀ, ਜਦੋਂ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਇਕ ਕਿਲੋ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸੰਬੰਧੀ ਡੀ.ਐਸ.ਪੀ. ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਵਿਅਕਤੀ ਦਿੱਲੀ ਸਾਈਡ ਤੋਂ ਆ ਰਿਹਾ ਸੀ ਅਤੇ ਪੁਲਿਸ ਪਾਰਟੀ ਨੂੰ ਵੇਖ ਕੇ ਇਧਰ-ਉਧਰ ਹੋਣ ਲੱਗਿਆ ਤਾਂ ਪੁਲਿਸ ਨੇ ਜਦੋਂ ਕਾਬੂ ਕਰਕੇ ਇਸ ਵਲੋਂ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਇਕ ਕਿਲੋ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਇਸ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
;
;
;
;
;
;
;