JALANDHAR WEATHER

ਪੁਲਿਸ ਨੇ ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਸਮੇਤ ਸੈਂਕੜੇ ਕਿਸਾਨ ਲਏ ਹਿਰਾਸਤ 'ਚ

ਸੁਨਾਮ ਊਧਮ ਸਿੰਘ ਵਾਲਾ,6 ਫਰਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਅਨਾਜ ਮੰਡੀ ਗੰਢੂਆਂ 'ਚ ਕਰੀਬ 4 ਸਵਾ 4 ਸੌ ਕਿਸਾਨ ਇਕੱਠੇ ਹੋਣ ਉਪਰੰਤ ਵੱਖ-ਵੱਖ ਵਾਹਨਾਂ 'ਤੇ ਸਵਾਰ ਹੋ ਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਵਿਚ ਜੇਲ੍ਹ ਵਿਚ ਬੰਦ ਕਿਸਾਨ ਆਗੂ ਸ਼ਗਨਦੀਪ ਸਿੰਘ ਜਿਉਂਦ ਅਤੇ ਬਲਦੇਵ ਸਿੰਘ ਚਾਉਕੇ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਵੱਖ-ਵੱਖ ਪਿੰਡਾਂ 'ਚੋਂ ਦੀ ਹੁੰਦਿਆਂ ਬਠਿੰਡਾ ਜਾਂਦੇ ਕਿਸਾਨਾਂ ਦੇ ਕਾਫਲੇ ਨੂੰ ਪਿੰਡ ਕੋਟੜਾ ਅਮਰੂ ਨੇੜੇ ਐਸ. ਪੀ. ਰਾਜੇਸ਼ ਛਿੱਬਰ ਦੀ ਅਗਵਾਈ ਵਿਚ ਭਾਰੀ ਪੁਲਿਸ ਫੋਰਸ ਵਲੋਂ ਅੱਗੇ ਗੱਡੀਆਂ ਲਾ ਕੇ ਰੋਕ ਲਿਆ ਗਿਆ।

ਇਸ ਦੌਰਾਨ ਕਿਸਾਨ ਵਾਰ-ਵਾਰ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਸਨ ਜਦੋਂਕਿ ਪੁਲਿਸ ਕਿਸਾਨਾਂ ਨੂੰ ਕਿਸੇ ਵੀ ਕੀਮਤ 'ਤੇ ਅੱਗੇ ਨਹੀ ਸੀ ਜਾਣ ਦੇਣਾ ਚਾਹੁੰਦੀ। ਜਿਸ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਦੀ ਆਪਸ ਵਿਚ ਝੜਪ ਹੋ ਗਈ। ਇਸ ਤੋਂ ਬਾਅਦ ਪੁਲਿਸ ਵਲੋਂ ਕਿਸਾਨਾਂ 'ਤੇ ਹਲਕਾ ਲਾਠੀਚਾਰਜ ਕਰਨਾ ਪਿਆ, ਜਿਸ ਵਿਚ ਪੁਲਿਸ ਦੇ ਇਕ ਜਵਾਨ ਦੇ ਜ਼ਖਮੀ ਹੋਣ ਦੀ ਖਬਰ ਹੈ। ਪੁਲਿਸ ਵਲੋਂ ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਸਮੇਤ ਕਰੀਬ ਇਕ ਸੌ ਕਿਸਾਨਾਂ ਨੂੰ ਹਿਰਾਸਤ ਵਿਚ ਲੈਣ ਉਪਰੰਤ ਗੱਡੀਆਂ ਵਿਚ ਬਿਠਾ ਕੇ ਵੱਖ-ਵੱਖ ਥਾਣਿਆਂ ਵਿਚ ਭੇਜ ਦਿੱਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ