ਭਾਕਿਯੂ (ਰਾਜੇਵਾਲ) ਨੇ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਕੇ ਪ੍ਰਦੂਸ਼ਿਤ ਹੋ ਰਹੇ ਪਾਣੀ ਪ੍ਰਤੀ ਜਾਗਰੂਕਤਾ ਮੁਹਿੰਮ ਆਰੰਭੀ
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਜੀ ਅਗਵਾਈ ਵਿਚ ਪੰਜਾਬ ਵਿਚ ਧਰਤੀ ਹੇਠਲੇ ਪ੍ਰਦੂਸ਼ਿਤ ਹੋ ਰਹੇ ਪਾਣੀ ਕਾਰਨ ਕੈਂਸਰ ਵਰਗੀਆਂ ਫੈਲ ਰਹੀਆਂ ਭਿਆਨਕ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਅਤੇ ਸਰਕਾਰਾਂ ਵਲੋਂ ਵੱਖ-ਵੱਖ ਕਾਨੂੰਨਾਂ ਤਹਿਤ ਵਪਾਰਕ ਸਮਝੌਤੇ ਕਰਕੇ ਕਿਸਾਨਾਂ ਦੀਆਂ ਜ਼ਮੀਨਾਂ ਵੱਡੇ ਵਪਾਰਕ ਘਰਾਣਿਆਂ ਨੂੰ ਸੌਂਪ ਕੇ ਕਿਸਾਨਾਂ ਦੀਆਂ ਜ਼ਮੀਨਾਂ ਹਥਿਆਉਣ ਦੀਆਂ ਕੋਸ਼ਿਸ਼ਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਨਮੁੱਖ ਅਰਦਾਸ ਕਰਕੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਜਾਬ ਭਰ ਵਿਚੋਂ ਵੱਡੀ ਗਿਣਤੀ ਕਿਸਾਨ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਹੋਏ ਹਨ।
;
;
;
;
;
;
;