ਜਲੰਧਰ ਪੁੱਜੇ ਰਾਜਾ ਵੜਿੰਗ ਬੋਲੇ- ਪੰਜਾਬ ’ਚ ਲਾਅ ਐਂਡ ਆਰਡਰ ਦੀ ਹਾਲਤ ਬਹੁਤ ਮਾੜੀ
ਜਲੰਧਰ, 6 ਫਰਵਰੀ- ਜਲੰਧਰ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੂਬੇ ਅੰਦਰ ਲਾਅ ਐਂਡ ਆਰਡਰ ਦੀ ਹਾਲਤ ਬਹੁਤ ਮਾੜੀ ਹੈ। ਉਨ੍ਹਾਂ ਇਸ ਮੌਕੇ ਜਲੰਧਰ ਪੁਲਿਸ ਕਮਿਸ਼ਨਰ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਜਲੰਧਰ ’ਚ ਹੋਏ ਕਤਲ ਲਈ ਸਰਕਾਰ ਅਤੇ ਜਲੰਧਰ ਪੁਲਿਸ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਦਿਨ-ਦਿਹਾੜੇ ਕਤਲੇਆਮ ਹੋ ਰਹੇ ਹਨ। ਉਨ੍ਹਾਂ ਜਲੰਧਰ ਵਿਚ ਦਿਨ-ਦਿਹਾੜੇ ਕਤਲੋਗਾਰਤ ਲਈ ਸੂਬਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਕਿਹਾ ਕਿ ਤੁਹਾਨੂੰ ਆਪਣੀ ਗਲਤੀ ਮੰਨਣੀ ਚਾਹੀਦੀ ਹੈ ਤੇ ਆਪਣੇ ਰਵੱਈਏ ਵਿਚ ਬਦਲਾਅ ਕਰਨਾ ਚਾਹੀਦਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਅੰਦਰ ਲਾਅ ਐਂਡ ਆਰਡਰ ਦੀ ਹਾਲਤ ਬਹੁਤ ਮਾੜੀ ਹੈ।
ਕਾਂਗਰਸ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਉਹ ਲਾਅ ਐਂਡ ਆਰਡਰ ਦੀ ਵਿਗੜੀ ਹਾਲਤ ਉਤੇ ਪੂਰੇ ਪੰਜਾਬ ਵਿਚ ਪ੍ਰਦਰਸ਼ਨ ਕਰਨਗੇ।ਇਸਦੀ ਸ਼ੁਰੂਆਤ ਉਹ ਪਟਿਆਲਾ ਤੋਂ ਕਰਨਗੇ। ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਕਾਂਗਰਸੀ ਵਰਕਰਾਂ ਅਤੇ ਆਗੂਆਂ ਨਾਲ ਮੁਲਾਕਾਤ ਕਰਨ ਲਈ ਜਲੰਧਰ ਪਹੁੰਚੇ ਸਨ।
;
;
;
;
;
;
;