JALANDHAR WEATHER

3 ਨੌਜਵਾਨਾਂ ਵਲੋਂ ਵਕੀਲ ਨੂੰ ਘੇਰ ਕੇ ਕੀਤੀ ਕੁੱਟਮਾਰ, ਗੱਡੀ ਖੋਹ ਕੇ ਫ਼ਰਾਰ ਹੋਏ

ਮਾਛੀਵਾੜਾ ਸਾਹਿਬ, 6 ਫਰਵਰੀ (ਰਾਜਦੀਪ ਸਿੰਘ ਅਲਬੇਲਾ) - ਬਲਾਕ ਮਾਛੀਵਾੜਾ ਅਧੀਨ ਪੈਂਦੇ ਪਿੰਡ ਰਾਜਗੜ੍ਹ ਵਿਖੇ 3 ਨੌਜਵਾਨਾਂ ਵਲੋਂ ਇਕ ਵਕੀਲ ਨੂੰ ਮਾਰ ਦੇਣ ਦੀ ਨੀਅਤ ਨਾਲ ਕੁੱਟਮਾਰ ਕੀਤੀ ਗਈ ਅਤੇ ਬਾਅਦ ਵਿਚ ਉਸ ਦੀ ਗੱਡੀ ਖੋਹ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਵਕੀਲ ਕਮਲਜੀਤ ਸਿੰਘ ਭੰਗੂ ਹਰ ਰੋਜ਼ ਦੀ ਤਰ੍ਹਾਂ ਆਪਣੇ ਘਰ ਪਿੰਡ ਗੁਰੂਗੜ੍ਹ ਤੋਂ ਕੰਮ ’ਤੇ ਜਾ ਰਹੇ ਸਨ ਕਿ ਪਿੰਡ ਰਾਜਗੜ੍ਹ ਨਜ਼ਦੀਕ 3 ਐਕਟਿਵਾ ਸਵਾਰ ਨੌਜਵਾਨਾਂ ਵਲੋਂ ਜਾਨੋਂ ਮਾਰ ਦੇਣ ਦੀ ਨੀਅਤ ਨਾਲ ਉਨ੍ਹਾਂ ਦੀ ਗੱਡੀ ਨੂੰ ਘੇਰਾ ਪਾ ਲਿਆ। ਇਸ ਤੋਂ ਬਾਅਦ ਕਮਲਜੀਤ ਸਿੰਘ ਵਲੋਂ ਖੇਤਾਂ ਵਿਚ ਭੱਜ ਕੇ ਆਪਣੀ ਜਾਨ ਬਚਾਈ ਅਤੇ ਘਟਨਾ ਨੂੰ ਅੰਜ਼ਾਮ ਦੇਣ ਵਾਲੇ 3 ਨੌਜਵਾਨ ਗੱਡੀ ਖੋਹ ਕੇ ਫ਼ਰਾਰ ਹੋ ਗਏ। ਇਸ ਸੰਬੰਧੀ ਕਮਲਜੀਤ ਸਿੰਘ ਵਲੋਂ ਮਾਛੀਵਾੜਾ ਥਾਣਾ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।


ਦੂਜੇ ਪਾਸੇ ਥਾਣਾ ਮੁਖੀ ਮਾਛੀਵਾੜਾ ਪਵਿੱਤਰ ਸਿੰਘ ਨੇ ਦੱਸਿਆ ਕਿ ਉਕਤ ਐਡਵੋਕਟ ਭੰਗੂ ਨਾਲ ਹੋਈ ਘਟਨਾ ਸੰਬੰਧੀ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਅਤੇ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ’ਚੋਂ ਇਕ ਵਿਅਕਤੀ ਦੀ ਪਹਿਚਾਣ ਵੀ ਹੋਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਅਵਤਾਰ ਸਿੰਘ ਜੋ ਕਿ ਸਮਰਾਲਾ ਵਿਖੇ ਇਕ ਵਕੀਲ ਕੋਲ ਮੁਨਸ਼ੀ ਦਾ ਕੰਮ ਕਰਦਾ ਸੀ ਅਤੇ ਜਲਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕਾਰ ਨੂੰ ਬਰਾਮਦ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ