JALANDHAR WEATHER

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਪਾਣੀ ਦੇ ਖਾਲ ਸੰਬੰਧੀ ਹੋਈ ਲੜਾਈ 'ਚ ਦੋ ਦੀ ਮੌਤ-ਤਿੰਨ ਜ਼ਖਮੀ

ਸ੍ਰੀ ਮੁਕਤਸਰ ਸਾਹਿਬ, 7 ਫਰਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਅਧੀਨ ਪੈਂਦੇ ਥਾਣਾ ਕੋਟਭਾਈ ਦੇ ਕੋਠੇ ਦਸ਼ਮੇਸ਼ ਨਗਰ ਵਿਖੇ ਪਾਣੀ ਦੇ ਖਾਲ ਨੂੰ ਲੈ ਕੇ ਹੋਈ ਲੜਾਈ ਵਿਚ ਦੋ ਵਿਅਕਤੀਆਂ ਦੀ ਮੌਤ ਅਤੇ ਤਿੰਨ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਗਿੱਦੜਬਾਹਾ ਦੇ ਡੀ.ਐਸ.ਪੀ. ਨੇ ਦੱਸਿਆ ਕਿ ਰਾਤ ਇਸ ਸੰਬੰਧੀ ਸੂਚਨਾ ਮਿਲੀ ਸੀ ਕਿ ਥਾਣਾ ਕੋਟਭਾਈ ਅਧੀਨ 2 ਵਿਅਕਤੀਆਂ ਦਾ ਕਤਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਹ ਤਫ਼ਤੀਸ਼ ਲਈ ਗਿੱਦੜਬਾਹਾ ਹਸਪਤਾਲ ਪਹੁੰਚੇ ਹਨ। ‌ਅਗਲੀ ਤਫਤੀਸ਼ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖਾਲ ਸੰਬੰਧੀ ਰੌਲਾ ਚੱਲ ਰਿਹਾ ਸੀ ਅਤੇ ਉਸ ਮਗਰੋਂ ਦੋ ਧਿਰਾਂ ਵਿਚ ਟਕਰਾਅ ਹੋਇਆ ਅਤੇ ਦੋ ਵਿਅਕਤੀਆਂ ਦੀ ਮੌਤ ਹੋਈ। ਜਾਂਚ ਤੋਂ ਬਾਅਦ ਹੀ ਅੱਗੇ ਪਤਾ ਚੱਲੇਗਾ ਕਿ ਕਿਸ ਤਰ੍ਹਾਂ ਮੌਤ ਹੋਈ ਹੈ। ਜਾਣਕਾਰੀ ਅਨੁਸਾਰ ਖਾਲ ਸੰਬੰਧੀ ਰੌਲਾ ਚੱਲ ਰਿਹਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ