ਜੇਲ੍ਹ ਤੋਂ ਰਿਹਾਅ ਮਗਰੋਂ ਬਿਕਰਮ ਸਿੰਘ ਮਜੀਠੀਆ ਪਹਿਲੀ ਵਾਰ ਮੁਹਾਲੀ ਅਦਾਲਤ ਵਿਚ ਪੇਸ਼
ਐੱਸ. ਏ. ਐੱਸ. ਨਗਰ, 7 ਫਰਵਰੀ (ਕਪਿਲ ਵਧਵਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜੇਲ੍ਹ ਤੋਂ ਰਿਹਾਈ ਮਗਰੋਂ ਬਿਕਰਮ ਸਿੰਘ ਮਜੀਠੀਆ ਅੱਜ ਪਹਿਲੀ ਵਾਰ ਮੁਹਾਲੀ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋਣ ਪਹੁੰਚ ਹਨ। ਇਸ ਮੌਕੇ ਉਹ ਕਾਫਲੇ ਸਹਿਤ ਆਪਣੀ ਤਾਰੀਖ਼ ਭੁਗਤਣ ਲਈ ਅਦਾਲਤ ਪਹੁੰਚੇ।
ਪਿਛਲੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਵਲੋਂ ਮਜੀਠੀਆ ਦੀ ਸੁਰੱਖਿਆ ਅਤੇ ਜੇਲ੍ਹ ਪ੍ਰਬੰਧਕਾਂ ਵਲੋਂ ਕਥਿਤ ਤੌਰ ’ਤੇ ਕੀਤੀ ਜਾ ਰਹੀ ਅਣਗਹਿਲੀ ਅਤੇ ਨਿਯਮਾਂ ਦੀ ਉਲੰਘਣਾ ਬਾਰੇ ਸਵਾਲ ਚੁੱਕੇ ਗਏ ਸਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਦਾਲਤ ਵਲੋਂ ਏ.ਡੀ.ਜੀ.ਪੀ. ਜੇਲ੍ਹਾਂ ਤੋਂ ਜਵਾਬ ਤਲਬ ਕੀਤਾ ਗਿਆ ਸੀ।
ਅਦਾਲਤ ਨੇ ਜਾਰੀ ਹੁਕਮਾਂ ਅਨੁਸਾਰ ਅੱਜ ਉਹ ਜਵਾਬ ਦਾਖਲ ਕਰਨ ਲਈ ਕਿਹਾ ਸੀ, ਜਿਸ ਨੂੰ ਲੈ ਕੇ ਅਦਾਲਤੀ ਕਾਰਵਾਈ ਕੀਤੀ ਗਈ।
;
;
;
;
;
;
;
;