ਸਾਬਕਾ ਫੌਜੀ ਨੂੰ ਇਨਸਾਫ ਲਈ ਲਾਏ ਧਰਨੇ ਵਿਚ ਪੁੱਜੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ
ਅਮਰਕੋਟ,7 ਫਰਵਰੀ (ਭੱਟੀ)-ਪਿੰਡ ਚੀਮਾ ਖੁਰਦ ਵਿਖੇ ਕਤਲ ਹੋਏ ਸਾਬਕਾ ਫੌਜੀ ਗੁਰਭੇਜ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਥਾਣਾ ਵਲਟੋਹਾ ਅੱਗੇ ਲਾਏ ਧਰਨੇ ਵਿਚ ਸ਼ਮੂਲੀਅਤ ਕਰਨ ਅਕਾਲੀ ਆਗੂ ਪ੍ਰੋ. ਵਿਰਸਾ ਸਿੰਘ ਵਲਟੋਹਾ ਆਪਣੇ ਸਾਥੀਆਂ ਸਮੇਤ ਪੁੱਜੇ।
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਚੀਮਾ ਖੁਰਦ ਵਿਖੇ ਬੀਤੇ ਦਿਨੀਂ ਗੁਰਭੇਜ ਸਿੰਘ ਸਾਬਕਾ ਫੌਜੀ 36 ਸਾਲ ਪੁੱਤਰ ਨਰਿੰਦਰ ਸਿੰਘ ਦਾ ਸ਼ਰੇਆਮ ਚੌਕ ਵਿਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ ਮ੍ਰਿਤਕ ਫੌਜੀ ਦੇ ਵਾਰਸਾਂ ਤੇ ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਪੰਜਾਬ ਵਲੋਂ ਕਲ ਸਾਮ ਤੋਂ ਮ੍ਰਿਤਕ ਫੌਜੀ ਦੀ ਲਾਸ਼ ਨੂੰ ਥਾਣਾ ਵਲਟੋਹਾ ਅੱਗੇ ਰੱਖ ਕੇ ਮ੍ਰਿਤਕ ਫੌਜੀ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ।
;
;
;
;
;
;
;
;