ਲਾਪਤਾ ਹੋਏ 9 ਸਾਲਾ ਬੱਚੇ ਦੀ ਲਾਸ਼ ਮਿਲੀ, ਗਲ਼ਾ ਵੱਢ ਕੇ ਕੀਤਾ ਗਿਆ ਕਤਲ
ਲੁਧਿਆਣਾ, 7 ਫਰਵਰੀ (ਪਰਮਿੰਦਰ ਸਿੰਘ ਅਹੂਜਾ) -ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਕਾਸਾਬਾਦ ਦੇ ਗਰੇਵਾਲ ਫਾਰਮ ਇਲਾਕੇ ਵਿਚ ਤਿੰਨ ਦਿਨ ਪਹਿਲਾਂ ਲਾਪਤਾ ਹੋਏ ਬੱਚੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੇ ਨੂੰ ਗਲ਼ਾ ਵੱਢ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ਉਤੇ ਪਹੁੰਚ ਗਏ ਹਨ।
ਇਸ ਤੋਂ ਪਹਿਲਾਂ ਅੱਜ ਬੱਚੇ ਦੀ ਭਾਲ ਨੂੰ ਲੈ ਕੇ ਲੋਕਾਂ ਵਲੋਂ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਪ੍ਰਦਰਸ਼ਨ ਦੌਰਾਨ ਇਨ੍ਹਾਂ ਲੋਕਾਂ ਵਲੋਂ ਥਾਣਾ ਮੁਲਾਜ਼ਮਾਂ ਉਤੇ ਸਮੇਂ ਸਿਰ ਢੁੱਕਵੀ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਗਏ ਸਨ।
;
;
;
;
;
;
;
;