17 ਸਾਲਾ ਨੌਜਵਾਨ ਨੇ ਖਤਮ ਕੀਤੀ ਆਪਣੀ ਜੀਵਨ ਲੀਲਾ
ਜਗਰਾਉਂ ( ਲੁਧਿਆਣਾ), 7 ਫਰਵਰੀ ( ਕੁਲਦੀਪ ਸਿੰਘ ਲੋਹਟ)- ਨੇੜਲੇ ਪਿੰਡ ਕਾਉਂਕੇ ਦੇ 17 ਸਾਲਾ ਨੌਜਵਾਨ ਨੇ ਆਪਣੇ ਘਰ ਵਿਚ ਹੀ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਜਾਣਕਾਰੀ ਅਨੁਸਾਰ ਮ੍ਰਿਤਕ ਜਸਕਰਨ ਸਿੰਘ ਪੁੱਤਰ ਜਗਰੂਪ ਸਿੰਘ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਇਹ ਘਟਨਾਕ੍ਰਮ ਉਸ ਵੇਲੇ ਵਾਪਰਿਆ ਜਦੋਂ ਜਸਕਰਨ ਸਿੰਘ ਆਪਣੇ ਘਰ ’ਚ ਇਕੱਲਾ ਸੀ ਤਾਂ ਉਸਨੇ ਘਰ ਦੇ ਇਕ ਕਮਰੇ ਦੇ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਪਰਿਵਾਰਕ ਮੈਂਬਰਾਂ ਅਨੁਸਾਰ ਜਸਕਰਨ ਸਿੰਘ 9 ਜਮਾਤਾਂ ਪਾਸ ਕਰਕੇ ਪ੍ਰਾਈਵੇਟ ਕੰਮ ਕਰਦਾ ਸੀ।
ਮ੍ਰਿਤਕ ਦੀ ਮਾਤਾ ਪਰਮਜੀਤ ਕੌਰ ਨੇ ਪੁਲਿਸ ਨੂੰ ਦਿਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜਸਕਰਨ ਸਿੰਘੀ, 9ਵੀਂ ਜਮਾਤ ਦੀ ਪੜ੍ਹਾਈ ਤੋਂ ਬਾਅਦ ਪ੍ਰਾਈਵੇਟ ਕੰਮ ਕਰਨ ਲੱਗ ਗਿਆ ਸੀ। ਉਨ੍ਹਾਂ ਦੱਸਿਆ ਕਿ ਜਸਕਰਨ ਸਿੰਘ ਪਿਛਲੇ 15 ਦਿਨਾਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਪਿਛਲੇ ਦਿਨਾਂ ਦੌਰਾਨ ਜਸਕਰਨ ਕਦੇ ਜ਼ਿਆਦਾ ਬੋਲਣ ਲੱਗ ਜਾਂਦਾ ਸੀ ਤੇ ਕਦੇ ਬਿਲਕੁਲ ਖਾਮੋਸ਼ ਰਹਿਣ ਲੱਗ ਜਾਂਦਾ ਸੀ। ਅੱਜ ਜਸਕਰਨ ਨੇ ਬਾਅਦ ਦੁਪਹਿਰ ਘਰ ਦੇ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਚੌਕੀ ਕਾਉਂਕੇ ਦੇ ਇੰਚਾਰਜ ਧਰਮਿੰਦਰ ਸਿੰਘ ਮੌਕੇ 'ਤੇ ਪਹੁੰਚ ਗਏ ਤੇ ਲਾਸ਼ ਕਬਜ਼ੇ ’ਚ ਲੈ ਲਈ। ਪੁਲਿਸ ਨੇ ਮਿ੍ਰਤਕ ਦੀ ਮਾਤਾ ਪਰਮਜੀਤ ਕੌਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਅਮਲ ’ਚ ਲਿਆਂਦੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿ੍ਰਤਕ ਜਸਕਰਨ ਸਿੰਘ ਦਾ ਪਿਤਾ ਡੁਬਈ ਕੰਮ ਕਰਨ ਗਿਆ ਹੈ, ਜਿਸਦੇ ਵਾਪਿਸ ਆਉਣ ਉਪਰੰਤ ਹੀ ਜਸਕਰਨ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
;
;
;
;
;
;
;
;