JALANDHAR WEATHER

ਛੋਟੇ ਹਾਥੀ ਅਤੇ ਮੋਟਰਸਾਈਕਲ ਦੀ ਟੱਕਰ-ਇਕ ਦੀ ਮੌਤ, 2 ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 7 ਫਰਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਦੇਰ ਸ਼ਾਮ ਹੋਏ ਸੜਕ ਹਾਦਸੇ ’ਚ ਇਕ ਛੋਟੇ ਹਾਥੀ (ਟਾਟਾ ਐਸ) ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ।

ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮੁੱਖ ਮਾਰਗ ‘ਤੇ ਮਹਿੰਦਰਾ ਏਜੰਸੀ ਦੇ ਨੇੜੇ ਛੋਟਾ ਹਾਥੀ ਅਤੇ ਮੋਟਰਸਾਈਕਲ ਵਿਚ ਟੱਕਰ ਹੋ ਗਈ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਬਠਿੰਡਾ ਵਾਸੀ ਵਿੱਕੀ, ਪੰਡਿਤ ਜੈ ਕਾਂਤ ਅਤੇ ਨਿਤੀਸ਼ ਪੁੱਤਰ ਗੰਗਾ ਦਾਸ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ਉਪਰੰਤ ਮੌਕੇ ‘ਤੇ ਪਹੁੰਚੀ ਐਸ.ਐਸ.ਐਫ. ਟੀਮ ਨੇ ਐਂਬੂਲੈਂਸ ਦੀ ਮਦਦ ਨਾਲ ਤਿੰਨਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ’ਚ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਵਿੱਕੀ ਦੀ ਮੌਤ ਹੋ ਗਈ। ਡਾਕਟਰਾਂ ਨੇ ਨਿਤੀਸ਼ ਨੂੰ ਹੋਰ ਇਲਾਜ ਲਈ ਏਮਜ਼ ਬਠਿੰਡਾ ਰੈਫਰ ਕਰ ਦਿੱਤਾ ਹੈ। ਹਾਦਸੇ ਤੋਂ ਬਾਅਦ ਛੋਟੇ ਹਾਥੀ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਟੀਮ ਵਲੋਂ ਮਾਮਲਾ ਪੁਲਿਸ ਥਾਣਾ ਸਦਰ ਦੇ ਜਾਂਚ ਅਧਿਕਾਰੀ ਰਾਜਵੀਰ ਸਿੰਘ ਨੂੰ ਸੌਂਪ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ