JALANDHAR WEATHER

ਪ੍ਰਧਾਨ ਮੰਤਰੀ ਮੋਦੀ ਵਲੋਂ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਵਫ਼ਦ ਪੱਧਰੀ ਗੱਲਬਾਤ

ਕੁਆਲਾਲੰਪੁਰ (ਮਲੇਸ਼ੀਆ), 8 ਫਰਵਰੀ - : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਵਫ਼ਦ ਪੱਧਰੀ ਗੱਲਬਾਤ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਦੀ ਮੌਜੂਦਗੀ ਵਿਚ ਭਾਰਤ ਅਤੇ ਮਲੇਸ਼ੀਆ ਵਿਚਕਾਰ ਸਮਝੌਤਿਆਂ ਦਾ ਆਦਾਨ-ਪ੍ਰਦਾਨ ਹੋਇਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਮੈਂ ਇਸ ਦੋਸਤੀ ਦੀ ਉਚਾਈ ਅਤੇ ਗਹਿਰਾਈ ਨੂੰ ਪੂਰੀ ਤਰ੍ਹਾਂ ਅਨੁਭਵ ਕਰ ਰਿਹਾ ਹਾਂ, ਅਤੇ ਇਸ ਲਈ, ਮੈਂ ਤੁਹਾਡਾ ਤਹਿ ਦਿਲੋਂ ਧੰਨਵਾਦੀ ਹਾਂ। ਇਹ ਮੇਰਾ ਵੱਡਾ ਸੁਭਾਗ ਹੈ ਕਿ ਪ੍ਰਧਾਨ ਮੰਤਰੀ ਦੇ ਤੌਰ 'ਤੇ, ਮੈਨੂੰ ਤੀਜੀ ਵਾਰ ਮਲੇਸ਼ੀਆ ਜਾਣ ਦਾ ਮੌਕਾ ਮਿਲਿਆ ਹੈ, ਅਤੇ ਸਾਡੀ ਦੋਸਤੀ ਅਜਿਹੀ ਹੈ ਕਿ ਮੈਨੂੰ ਤੁਹਾਡੇ ਕਾਰਜਕਾਲ ਦੌਰਾਨ ਚੌਥੀ ਵਾਰ ਤੁਹਾਨੂੰ ਮਿਲਣ ਦਾ ਮੌਕਾ ਮਿਲ ਰਿਹਾ ਹੈ। ਇਹ ਖੁਦ ਸਾਡੀ ਗਤੀ ਅਤੇ ਗਤੀਸ਼ੀਲਤਾ ਨੂੰ ਦਰਸਾਉਂਦਾ ਹੈ। ਹਾਲ ਹੀ ਦੇ ਸਾਲਾਂ ਵਿਚ ਸਾਡੇ ਦੁਵੱਲੇ ਸੰਬੰਧਾਂ ਨੇ ਜੋ ਗਤੀ ਅਤੇ ਡੂੰਘਾਈ ਪ੍ਰਾਪਤ ਕੀਤੀ ਹੈ ਉਹ ਸੱਚਮੁੱਚ ਪ੍ਰੇਰਨਾਦਾਇਕ ਹੈ। ਮੈਂ ਇਸ ਸੰਬੰਧ ਵਿ ਚ ਤੁਹਾਡੇ ਅਨਮੋਲ ਯੋਗਦਾਨ ਲਈ ਤੁਹਾਡਾ ਦਿਲੋਂ ਧੰਨਵਾਦ ਕਰਦਾ ਹਾਂ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ