ਕਾਰ ਤੇ ਟਰੈਕਟਰ-ਟਰਾਲੀ ਦੀ ਟੱਕਰ 'ਚ ਮਾਂ-ਪੁੱਤ ਦੀ ਮੌਤ
ਖੇਮਕਰਨ (ਤਰਨਤਾਰਨ), 8 ਫਰਵਰੀ (ਰਾਕੇਸ਼ ਕੁਮਾਰ ਬਿੱਲਾ) ਬੀਤੀ ਰਾਤ ਅੰਮ੍ਰਿਤਸਰ-ਖੇਮਕਰਨ ਮੇਨ ਰੋਡ 'ਤੇ ਭਿੱਖੀਵਿੰਡ ਨਜ਼ਦੀਕ ਸੈਕਰਡ ਹਾਰਟ ਸਾਹਮਣੇ ਕਾਰ ਤੇ ਟਰੈਕਟਰ-ਟਰਾਲੀ ਦੀ ਟੱਕਰ ਚ ਕਾਰ ਸਵਾਰ ਮਾਂ-ਪੁੱਤਰ ਦੀ ਮੌਕੇ 'ਤੇ ਮੌਤ ਹੋਣ ਦੀ ਬਹੁਤ ਦੁਖਦਾਈ ਘਟਨਾ ਵਪਰੀ ਹੈ, ਜਦ ਕਿ ਕਾਰ ਚਾਲਕ ਵਿਅਕਤੀ ਗੰਭੀਰ ਜ਼ਖ਼ਮੀ ਹੋਇਆ ਹੈ।
ਮਿਲੀ ਜਾਣਕਾਰੀ ਮੁਤਾਬਕ ਪਿੰਡ ਆਸਲ ਉਤਾੜ ਦੀਆਂ ਬਹਿਕਾ ਦੇ ਮਹਿਲ ਪਰਿਵਾਰ ਨਾਲ ਸੰਬੰਧਿਤ ਵਿਆਕਤੀ ਦਵਿੰਦਰ ਸਿੰਘ (30) ਪੁੱਤਰ ਕੁਲਦੀਪ ਸਿੰਘ, ਜੋ ਕਿ ਚੰਡੀਗੜ ਵਿਖੇ ਟੈਕਸੀ ਚਲਾਉਂਦਾ ਹੈ, ਬੀਤੀ ਰਾਤ ਆਪਣੀ ਡਿਜ਼ਾਇਰ ਕਾਰ 'ਤੇ ਆਪਣੀ ਪਤਨੀ ਪ੍ਰਭਜੀਤ ਕੋਰ ਤੇ ਨਾਬਲਿਗ ਲੜਕੇ ਫ਼ਤਹਿ ਸਿੰਘ (5) ਸਮੇਤ ਆਪਣੇ ਸਹੁਰੇ ਪਿੰਡ ਫਤਾਹਪੁਰ ਚ ਵਿਆਹ ਵੇਖਣ ਜਾ ਰਿਹਾ ਸੀ ਕਿ ਰਾਤ ਕਰੀਬ 8 ਵਜੇ ਉਨ੍ਹਾਂ ਦੀ ਕਾਰ ਸੜਕ 'ਤੇ ਅੱਗੇ ਜਾ ਰਹੇ ਮਿੱਟੀ ਨਾਲ ਭਰੀ ਟਰੈਕਟਰ ਟਰਾਲੀ ਨਾਲ ਅਚਾਨਕ ਟਕਰਾ ਗਈ। ਹਾਦਸੇ ਵਿਚ ਕਾਰ ਦੇ ਪਰਖੱਚੇ ਉੱਡ ਗਏ, ਜਿਸ ਚ ਮਾਂ-ਪੁੱਤਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦ ਕਿ ਕਾਰ ਚਾਲਕ ਨੁੰ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।ਇਹ ਘਟਨਾ ਚ ਇੰਨੀ ਤੇਜ਼ੀ ਨਾਲ ਹੋਈ ਕਿ ਟਰੈਕਟਰ ਟਰਾਲੀ ਵੀ ਪੂਰੀ ਤਰਾ ਟੁੱਟ ਗਈ ।ਮ੍ਰਿਤਕਾ ਦੇ ਰਿਸ਼ਤੇਦਾਰ ਸਰਪੰਚ ਸੁਖਵਿੰਦਰ ਸਿੰਘ ਬੱਬੂ ਨੇ ਇਸ ਘਟਨਾ ਬਾਰੇ ਦੱਸਿਆ ਕਿ ਜ਼ਖ਼ਮੀ ਦਵਿੰਦਰ ਸਿੰਘ ਖਤਰੇ ਤੋਂ ਬਾਹਰ ਹੈ, ਜਿਹੜਾ ਕਿ ਆਪਣੀ ਸਾਲ਼ੀ ਦੇ ਵਿਆਹ ਚ ਸ਼ਾਮਿਲ ਹੋਣ ਲਈ ਜਾ ਰਿਹਾ ਸੀ।ਇਸ ਸੰਬੰਧੀ ਮੋਕੇ 'ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਘਟਨਾ ਉਪਰੰਤ ਕੁਝ ਸਮਾਜ ਵਿਰੋਧੀ ਅਨਸਰ ਦੁਰਘਟਨਾ ਗ੍ਰਸਤ ਹੋਈ ਕਾਰ ਦੇ ਤਿੰਨ ਟਾਇਰ ਤੇ ਐਲ.ਸੀ.ਡੀ. ਚੋਰੀ ਕਰ ਕੇ ਲੈ ਗਏ। ਓਧਰ ਇਸ ਘਟਨਾ ਨੂੰ ਲੈ ਕੇ ਪਿੰਡ ਆਸਲ ਉਤਾੜ 'ਚ ਬਹੁਤ ਗਮਗੀਨ ਮਾਹੋਲ ਬਣਿਆ ਹੋਇਆ ਹੈ।
;
;
;
;
;
;
;
;