ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਇਕ ਘਰ ਵਿਚੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ
ਅਜਨਾਲਾ (ਅੰਮ੍ਰਿਤਸਰ), 8 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਵਸੇ ਪਿੰਡ ਘੋਗਾ ਦੇ ਇਕ ਘਰ ਵਿਚੋਂ ਅੱਜ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਅਤੇ ਬੀ.ਐਸ.ਐਫ. 45 ਬਟਾਲੀਅਨ ਵਲੋਂ ਸਾਂਝੇ ਤੌਰ 'ਤੇ 10 ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ। ਮੌਕੇ 'ਤੇ ਪਹੁੰਚੇ ਐਸ.ਐਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਤੇ ਬੀ.ਐਸ.ਐਫ. ਦੇ ਅਧਿਕਾਰੀਆਂ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿਚ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
;
;
;
;
;
;
;
;