ਸਰਹੱਦ ਨੇੜਿਓਂ 125 ਕਰੋੜ ਰੁਪਏ ਦੀ ਹੈਰੋਇਨ ਅਤੇ ਅਸਲਾ ਬਰਾਮਦ
ਅਜਨਾਲਾ, 8 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਪੈਂਦੇ ਪਿੰਡ ਘੋਗਾ ਤੋਂ ਹੈਰੋਇਨ ਦੀ ਹੋਈ ਬਰਾਮਦਗੀ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਥਾਣਾ ਭਿੰਡੀ ਸੈਦਾਂ ਦੇ ਐਸ.ਐਚ.ਓ. ਸਬ ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਇਕ ਕਿਸਾਨ ਦੇ ਘਰੋਂ ਪੀਲੇ ਰੰਗ ਦੇ ਪੈਕਟਾਂ ਵਿਚ ਵਿਚ ਬੰਦ 125 ਕਰੋੜ ਰੁਪਏ ਮੁੱਲ ਦੀ 25 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 60 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ I ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਥਾਣਾ ਭਿੰਡੀ ਸੈਦਾਂ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਂ ਦੱਸਿਆ ਕਿ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਗੁਆਂਢੀ ਮੁਲਕ ਪਾਕਿਸਤਾਨ ਤੋਂ ਹੈਰੋਇਨ ਅਤੇ ਅਸਲੇ ਦੀ ਇੰਨੀ ਵੱਡੀ ਖੇਪ ਕਿਸ ਵਿਅਕਤੀ ਵਲੋਂ ਮੰਗਵਾਈ ਗਈ ਹੈ ਅਤੇ ਅੱਗੇ ਕਿਸ ਨੂੰ ਭੇਜਣੀ ਸੀ I
;
;
;
;
;
;
;
;