JALANDHAR WEATHER

ਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਚਿੰਤਾਜਨਕ- ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 8 ਫਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਆਪਣੇ ਗ੍ਰਹਿ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ, ਲੋਕਾਂ ਨੂੰ ਮਿਲੇ ਅਤੇ ਸਾਰਿਆਂ ਨਾਲ ਗੱਲਬਾਤ ਕੀਤੀ।

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਦਲਾਖੋਰੀ ਅਤੇ ਹਾਸੇ ਮਜ਼ਾਕ ਵਿਚ ਹੀ 4 ਸਾਲ ਲੰਘਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਹੁਤ ਚਿੰਤਾਜਨਕ ਹੈ ਅਤੇ ਸਾਰੇ ਵਰਗਾਂ ਦੇ ਲੋਕ ਪੰਜਾਬ ਸਰਕਾਰ ਤੋਂ ਦੁਖੀ ਹਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਵੀ ਕੋਈ ਨਤੀਜੇ ਨਹੀਂ ਨਿਕਲੇ, ਨਸ਼ਾ ਬਹੁਤ ਵਧ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ 207 ਵਿਚ ਯੁੱਧ ਝਾੜੂ ਵਿਰੁੱਧ ਚਲਾਉਣਗੇ ਅਤੇ ਇਸ ਸਰਕਾਰ ਨੂੰ ਚੱਲਦਾ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਈ ਇੰਡਸਟਰੀ ਪਾਲਸੀ ਨਹੀਂ ਹੈ। ਕੁਝ ਇੰਡਸਟਰੀ ਪੰਜਾਬ ਵਿਚ ਬੰਦ ਹੋ ਗਈ ਅਤੇ ਕੁਝ ਹੋਰ ਸੂਬਿਆਂ ਵਿਚ ਚਲੀ ਗਈ। ਬੇਰੁਜ਼ਗਾਰੀ ਵਧ ਗਈ ਹੈ, ਮੁਲਾਜ਼ਮ, ਕਿਸਾਨ, ਵਪਾਰੀ, ਕਾਰੋਬਾਰੀ ਦੁਕਾਨਦਾਰ ਸਭ ਦੁਖੀ ਹਨ। ਆਮ ਆਦਮੀ ਪਾਰਟੀ ਨੇ ਬਦਲਾਅ ਦਾ ਸੁਪਨਾ ਵਿਖਾ ਕੇ ਸੂਬੇ ਨੂੰ ਬਦਹਾਲ ਕਰ ਦਿੱਤਾ ਹੈ। ਨਵੀਂ ਕ੍ਰਾਂਤੀ ਤਾਂ ਕੀ ਆਉਣੀ ਸੀ, ਸਗੋਂ ਪੰਜਾਬ ਨੂੰ ਅਜਿਹੇ ਹਾਲਾਤ ਉਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ, ਜਿੱਥੇ ਕੋਈ ਵਰਗ ਵੀ ਸੁਖੀ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਲੁੱਟਿਆ ਅਤੇ ਬੇਵਕੂਫ ਬਣਾਇਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਇਨ੍ਹਾਂ ਤੋਂ ਖਹਿੜਾ ਛੁਡਾਉਣ ਦੀ ਲੋੜ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ