ਮਜ਼ਦੂਰ ਤੇ ਮਿਹਨਤਕਸ਼ ਲੋਕ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ- ਹਰਪਾਲ ਸਿੰਘ ਚੀਮਾ
ਦਿੜ੍ਹਬਾ ਮੰਡੀ, 8 ਫ਼ਰਵਰੀ (ਜਸਵੀਰ ਸਿੰਘ ਔਜਲਾ ) - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਜ਼ਦੂਰ ਅਤੇ ਮਿਹਨਤਕਸ਼ ਲੋਕ ਕਿਸੇ ਵੀ ਰਾਸ਼ਟਰ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਮਜ਼ਦੂਰਾਂ ਦਾ ਜੀਵਨ ਪੱਧਰ ਉੱਚਾ ਹੋਣਾ ਅਤੇ ਖੁਸ਼ਹਾਲ ਹੋਣਾ ਦੇਸ਼ ਦੀ ਤਰੱਕੀ ਦਾ ਸਬੂਤ ਹੁੰਦਾ ਹੈ। ਉਹ ਅੱਜ ਦਿੜ੍ਹਬਾ ਵਿਖੇ ਪੱਲੇਦਾਰ ਮਜ਼ਦੂਰ ਯੂਨੀਅਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਪਾਏ ਗਏ ਭੋਗ ਸਮੇਂ ਹਾਜ਼ਰੀ ਲਗਵਾਉਣ ਉਪਰੰਤ ਸੰਗਤਾਂ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਉਨ੍ਹਾਂ ਨੇ 30 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਸ਼ੈੱਡ ਅਤੇ ਕਮਰਿਆਂ ਦਾ ਉਦਘਾਟਨ ਵੀ ਕੀਤਾ। ਇਸ ਤੋਂ ਇਲਾਵਾ ਪਿੰਡ ਘਨੌੜ ਜੱਟਾਂ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਧਰਮਸ਼ਾਲਾ ਦਾ ਉਦਘਾਟਨ ਵੀ ਕੀਤਾ ਜੋ ਕਿ 10 ਲੱਖ ਦੀ ਲਾਗਤ ਨਾਲ ਬਣ ਕੇ ਤਿਆਰ ਹੋਈ ਹੈ। ਉਨਾਂ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਕਥਨ " ਪੜ੍ਹੋ, ਜੁੜ੍ਹੋ ਅਤੇ ਸੰਘਰਸ਼ ਕਰੋ " ਦੇ ਨਾਅਰੇ ਅਨੁਸਾਰ ਹਰ ਇਕ ਵਿਅਕਤੀ ਨੂੰ ਆਪਣੇ ਬੱਚਿਆਂ ਨੂੰ ਪੜ੍ਹਾਉ ਉੱਤੇ ਜ਼ੋਰ ਦੇਣਾ ਚਾਹੀਦਾ ਹੈ। ਸਿੱਖਿਆ ਦੇ ਨਾਲ ਹੀ ਮਨੁੱਖ ਦੇ ਆਮ ਗਿਆਨ ਵਿਚ ਵਾਧਾ ਹੁੰਦਾ ਹੈ ਅਤੇ ਉਹ ਸਰਕਾਰੀ ਅਤੇ ਗੈਰ-ਸਰਕਾਰੀ ਉੱਚੇ ਅਹੁਦਿਆਂ ਉਤੇ ਬਿਰਾਜਮਾਨ ਹੋ ਕੇ ਦੇਸ਼ ਦੀ ਤਰੱਕੀ ਦਾ ਹਿੱਸਾ ਬਣਦੇ ਹਨ।
;
;
;
;
;
;
;
;
;