JALANDHAR WEATHER

ਗੈਂਗਸਟਰਾਂ ਖ਼ਿਲਾਫ਼ ਅਪ੍ਰੇਸ਼ਨ ਪ੍ਰਹਾਰ 2.0 ਸ਼ੁਰੂ - ਐੱਸ.ਐੱਸ.ਪੀ. ਗਗਨ ਅਜੀਤ ਸਿੰਘ

ਮਲੇਰਕੋਟਲਾ, 9 ਫ਼ਰਵਰੀ (ਮੁਹੰਮਦ ਹਨੀਫ਼ ਥਿੰਦ)- ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੇ ਅੱਜ ਸਵੇਰ 6 ਵਜੇ ਦੇ ਕਰੀਬ ਥਾਣਾ ਸਿਟੀ-1 ਮਲੇਰਕੋਟਲਾ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰਕੋਟਲਾ ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਮਲੇਰਕੋਟਲਾ ਪੁਲਿਸ ਵਲੋਂ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ 72 ਘੰਟਿਆਂ ਦਾ ਆਪ੍ਰੇਸ਼ਨ ਪ੍ਰਹਾਰ 2.0 ਸ਼ੁਰੂ ਕੀਤਾ ਗਿਆ ਹੈ।

ਇਸੇ ਕੜੀ ਦੇ ਤਹਿਤ ਅੱਜ ਮਲੇਰਕੋਟਲਾ ਜ਼ਿਲ੍ਹਾ ਪੁਲਿਸ ਵਲੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਉਹਨਾਂ ਗੈਂਗਸਟਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਉਹ ਮੁੱਖ ਧਾਰਾ ਵਿਚ ਆ ਜਾਣ ਨਹੀਂ ਤਾਂ ਮਲੇਰਕੋਟਲਾ ਪੁਲਿਸ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਐਕਸ਼ਨ ਕਰਨ ਤੋਂ ਗ਼ੁਰੇਜ਼ ਨਹੀਂ ਕਰੇਗੀ ਅਤੇ ਪੰਜਾਬ ਭਰ ਵਿਚ ਲੋਕਾਂ ਨੂੰ ਅਮਨ ਸ਼ਾਂਤੀ ਵਾਲਾ ਸੁਰੱਖਿਅਤ ਮਾਹੌਲ ਦੇਣਾ ਪੰਜਾਬ ਪੁਲਿਸ ਦੀ ਪਹਿਲ ਹੈ, ਜਿਸ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ