ਗੋਲੀਕਾਂਡ ਵਿਚ ਲੋੜੀਂਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਲੋਕਾਂ ਵਲੋਂ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਪ੍ਰਦਰਸ਼ਨ
ਲੁਧਿਆਣਾ, 9 ਫਰਵਰੀ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਪੱਖੋਵਾਲ ਰੋਡ ਸਥਿਤ ਬਾਥ ਕੈਸਲ ਮੈਰਿਜ ਪੈਲੇਸ ਵਿਚ ਗੈਂਗਸਟਰਾਂ ਵਿਚਾਲੇ ਹੋਈ ਲੜਾਈ ਵਿਚ ਲਾੜੇ ਦੀ ਮਾਸੀ ਅਤੇ ਉਸਦੇ ਦੋਸਤ ਦੀ ਹੱਤਿਆ ਦੇ ਮਾਮਲੇ ਵਿਚ ਲੋੜੀੰਦੇ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅੱਜ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਲੋਕਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਦੋ ਮਹੀਨੇ ਪਹਿਲੇ ਵਾਪਰੇ ਇਸ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਪੁਲਿਸ ਗ੍ਰਿਫਤਾਰ ਨਹੀਂ ਕਰ ਸਕੀ ਹੈ। ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਸੀ ਕਿ ਪੁਲਿਸ ਵਲੋਂ ਅੱਜ ਆਪ੍ਰੇਸ਼ਨ ਪ੍ਰਹਾਰ-02 ਦੀ ਸ਼ੁਰੂਆਤ ਕੀਤੀ ਗਈ ਹੈ, ਪਰ ਇਸ ਮਾਮਲੇ ਵਿਚ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਪੁਲਿਸ 'ਤੇ ਰਾਜਸੀ ਦਬਾਅ ਹੋਣ ਦੇ ਵੀ ਗੰਭੀਰ ਦੋਸ਼ ਲਗਾਏ।
;
;
;
;
;
;
;