ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 9 ਫਰਵਰੀ (ਸੰਦੀਪ ਕੁਮਾਰ ਮਾਹਨਾ) - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਅਦਾਲਤੀ ਕੰਪਲੈਕਸ 'ਚ ਹੜਕੰਪ ਮਚ ਗਿਆ। ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਤੁਰੰਤ ਪੂਰੇ ਹਾਈਕੋਰਟ ਕੰਪਲੈਕਸ ਨੂੰ ਖਾਲੀ ਕਰਵਾਇਆ ਗਿਆ ਅਤੇ ਅਦਾਲਤੀ ਕੰਮਕਾਜ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ।
ਧਮਕੀ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਬੰਬ ਨਿਰੋਧਕ ਦਸਤੇ ਮੌਕੇ ‘ਤੇ ਪਹੁੰਚ ਗਏ। ਸੁਰੱਖਿਆ ਏਜੰਸੀਆਂ ਵਲੋਂ ਪੂਰੇ ਕੰਪਲੈਕਸ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਸਾਰੇ ਵਕੀਲ, ਅਦਾਲਤੀ ਸਟਾਫ ਅਤੇ ਮੌਜੂਦ ਲੋਕਾਂ ਨੂੰ ਸੁਰੱਖਿਅਤ ਤੌਰ ‘ਤੇ ਹਾਈਕੋਰਟ ਦੇ ਬਾਹਰੀ ਗੇਟਾਂ ਵੱਲ ਭੇਜਿਆ ਗਿਆ।
ਹਾਈਕੋਰਟ ਦੇ ਆਲੇ-ਦੁਆਲੇ ਦੇ ਇਲਾਕੇ 'ਚ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਦਾਖ਼ਲਾ-ਨਿਕਾਸ ‘ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਸੁਰੱਖਿਆ ਅਧਿਕਾਰੀਆਂ ਵਲੋਂ ਕਿਹਾ ਗਿਆ ਹੈ ਕਿ ਸਥਿਤੀ ‘ਤੇ ਪੂਰੀ ਤਰ੍ਹਾਂ ਕਾਬੂ ਹੈ ਅਤੇ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।ਖ਼ਬਰ ਲਿਖੇ ਜਾਣ ਤੱਕ ਤਲਾਸ਼ੀ ਅਭਿਆਨ ਜਾਰੀ ਸੀ ਅਤੇ ਧਮਕੀ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;