JALANDHAR WEATHER

ਕੁਲਵਿੰਦਰ ਸਿੰਘ ਔਲਖ ਸਰਬਸੰਮਤੀ ਨਾਲ ਚੁਣੇ ਗਏ ਨਗਰ ਪੰਚਾਇਤ ਰਾਜਾਸਾਂਸੀ ਦੇ ਪ੍ਰਧਾਨ

ਰਾਜਾਸਾਂਸੀ (ਅੰਮ੍ਰਿਤਸਰ), 9 ਫਰਵਰੀ (ਹਰਦੀਪ ਸਿੰਘ ਖੀਵਾ) - ਨਗਰ ਪੰਚਾਇਤ ਰਾਜਾਸਾਂਸੀ ਦੇ ਪ੍ਰਧਾਨਗੀ ਦੀ ਚੋਣ ਚ ਕੁਲਵਿੰਦਰ ਸਿੰਘ ਔਲਖ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ। ਰਿਟਰਨਿੰਗ ਕਮ ਅਧਿਕਾਰੀ ਖੁਸ਼ਪ੍ਰੀਤ ਸਿੰਘ ਦੀ ਹਾਜ਼ਰੀ ਚ ਹੋਈ ਚੋਣ ਦੌਰਾਨ 9 ਕੌਂਸਲਰ ਹਾਜ਼ਰ ਹੋਏ, ਜਦੋਂ ਕਿ ਦੋ ਭਾਜਪਾ ਇਕ ਕਾਂਗਰਸ ਦੇ ਕੌਂਸਲਰ ਸਮੇਤ ਚਾਰ ਕੌਂਸਲਰ ਗੈਰ ਹਾਜ਼ਰ ਰਹੇ।
ਚੋਣ ਪ੍ਰਕਿਰਿਆ ਸ਼ੁਰੂ ਹੋਣ ਦੌਰਾਨ ਕੌਂਸਲਰ ਦਿਆਲ ਸਿੰਘ ਵਲੋਂ ਪ੍ਰਧਾਨਗੀ ਦੇ ਅਹੁਦੇ ਲਈ ਕੁਲਵਿੰਦਰ ਸਿੰਘ ਔਲਖ ਦੇ ਨਾਂਅ ਦੀ ਪੇਸ਼ਕਸ਼ ਕੀਤੀ ਗਈ, ਜਿਸ ਦੀ ਤਾਈਦ ਕੌਂਸਲਰ ਮੈਡਮ ਸਿੰਮੀ ਵਲੋਂ ਕੀਤੀ ਗਈ ਬਾਕੀ ਮੈਂਬਰਾਂ ਵਲੋਂ ਕੁਲਵਿੰਦਰ ਸਿੰਘ ਔਲਖ ਦਾ ਸਮਰਥਨ ਕਰਦਿਆਂ ਪ੍ਰਧਾਨ ਚੁਣ ਲਿਆ ਗਿਆ। ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆਂ ਮਾਨ, ਪੰਜਾਬ ਰਾਜ ਹੈਲਥ ਸਿਸਟਮ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਤੋਂ ਇਲਾਵਾ ਤੇਜਬੀਰ ਸਿੰਘ ਬੱਗਾ, ਦਵਿੰਦਰ ਸਿੰਘ ਬੂਆਨੰਗਲੀ, ਬਲਜਿੰਦਰ ਸਿੰਘ ਖ਼ਾਲਸਾ ਅਤੇ ਕਵਲਸਮਸੇਰ ਸਿੰਘ ਛੀਨਾ ਵੱਲੋਂ ਨਵੇਂ ਚੁਣੇ ਗਏ ਪ੍ਰਧਾਨ ਕੁਲਵਿੰਦਰ ਸਿੰਘ ਔਲਖ ਨੂੰ ਥਾਪੜਾ ਦਿੰਦਿਆਂ ਭਰਵਾਂ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਇਥੇ ਪਹਿਲਾਂ ਬਣੇ ਪ੍ਰਧਾਨ ਵਲੋਂ ਕੁਝ ਦਿਨ ਪਹਿਲਾਂ ਅਸਤੀਫ਼ਾ ਦੇ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਮੁੜ ਦੁਬਾਰਾ ਚੋਣ ਕਰਵਾਈ ਗਈ ਸੀ। ਇਸ ਦੌਰਾਨ ਉਕਤ ਨਵੇਂ ਚੁਣੇ ਗਏ ਪ੍ਰਧਾਨ ਦੇ ਸਮਰਥਕਾਂ ਤੇ ਪਰਿਵਾਰਕ ਮੈਂਬਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਢੋਲ ਦੇ ਡਗੇ 'ਤੇ ਭੰਗੜੇ ਪਾਉਂਦਿਆਂ ਫੁੱਲਾਂ ਦੇ ਹਾਰ ਤੇ ਸਿਰੋਪੇ ਭੇਂਟ ਕਰਦਿਆਂ ਭਰਵਾਂ ਸਨਮਾਨ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ