JALANDHAR WEATHER

ਸੀ.ਐਚ.ਸੀ. ਮਹਿਲ ਕਲਾਂ ਮੂਹਰੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਮਹਿਲ ਕਲਾਂ (ਬਰਨਾਲਾ), 9 ਫਰਵਰੀ ( ਅਵਤਾਰ ਸਿੰਘ ਅਣਖੀ) - ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਲੰਬੇ ਸਮੇਂ ਤੋ ਡਾਕਟਰਾਂ ਅਤੇ ਹੋਰ ਸਟਾਫ ਦੀਆਂ ਖਾਲੀ ਪਈਆਂ ਅਸਾਮੀਆਂ ਕਾਰਨ ਇਲਾਕੇ ਦੇ ਲੋਕਾਂ ਦੀ ਹੋ ਰਹੀ ਖੱਜਲ ਖੁਆਰੀ ਦੇ ਖ਼ਿਲਾਫ਼ ਅੱਜ ਵੱਖ-ਵੱਖ ਜਨਤਕ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਸੀ.ਐਚ.ਸੀ. ਮਹਿਲ ਕਲਾਂ ਮੂਹਰੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਸਪੱਸ਼ਟ ਕਿਹਾ ਕਿ ਜੇਕਰ ਇਸ ਮਸਲੇ ਦਾ ਕੋਈ ਹੱਲ ਨਾ ਹੋਇਆ ਤਾਂ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ 20 ਫਰਵਰੀ ਨੂੰ ਲੁਧਿਆਣਾ-ਬਠਿੰਡਾ ਮੁੱਖ ਮਾਰਗ ਉੱਪਰ ਰੋਸ ਪ੍ਰਦਰਸ਼ਨ ਕਰਕੇ ਆਵਾਜਾਈ ਨੂੰ ਅਣਮਿਥੇ ਸਮੇਂ ਲਈ ਮੁਕੰਮਲ ਠੱਪ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਸਿਰ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ