ਮਜੀਠੀਆ ਦਾ ਜਲੰਧਰ ਪਹੁੰਚਣ 'ਤੇ ਸਮਰਥਕਾਂ ਵਲੋਂ ਜ਼ੋਰਦਾਰ ਸਵਾਗਤ
ਜਲੰਧਰ, 9 ਫਰਵਰੀ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਅੰਮ੍ਰਿਤਸਰ ਜਾਂਦੇ ਹੋਏ ਜਲੰਧਰ ਪਹੁੰਚਣ 'ਤੇ ਸਮਰਥਕਾਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਪੰਜਾਬ 'ਚ ਰੋਜ਼ ਕਤਲ ਹੋ ਰਹੇ ਹਨ ਅਤੇ ਕੁਝ ਦਿਨ ਪਹਿਲਾਂ ਜਲੰਧਰ 'ਚ ਆਪ ਆਗੂ ਦੀ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਪੰਜਾਬ ਦੀ ਡੀਜੀਪੀ ਨੂੰ ਆਪਣੀ ਕੁਰਸੀ ਪਿਆਰੀ ਹੈ, ਉਨ੍ਹਾਂ ਨੂੰ ਪੰਜਾਬ ਦੀ ਕੋਈ ਪ੍ਰਵਾਹ ਨਹੀਂ ਹੈ।
ਉਨ੍ਹਾਂ ਕਿਹਾ ਕਿ ਜਦੋਂ ਕੋਈ ਪ੍ਰੈਸ ਵਾਲਾ ਸੱਚ ਲਿਖਦਾ ਹੈ ਤਾਂ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਜਾਂਦਾ ਹੈ। ਜਦੋਂ ਕੋਈ ਵਿਰੋਧੀ ਧਿਰ ਦਾ ਆਗੂ ਆਪਣੀ ਆਵਾਜ਼ ਉਠਾਉਂਦਾ ਹੈ ਤਾਂ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿਰੁੱਧ ਦਰਜ ਕੀਤਾ ਗਿਆ, ਕੇਸ ਮੇਰੇ ਵਿਰੁੱਧ ਨਹੀਂ ਸਗੋਂ ਪੰਜਾਬ ਲਈ ਬੋਲਣ ਵਾਲੇ ਸੱਚ ਦੇ ਵਿਰੁੱਧ ਹੈ। ਮਜੀਠੀਆ ਨੇ ਅੱਗੇ ਕਿਹਾ ਕਿ ਪ੍ਰੈਸ ਜਾਂ ਵਿਰੋਧੀ ਧਿਰ ਨੂੰ ਕੈਦ ਕਰਨਾ ਸਹੀ ਨਹੀਂ ਹੈ ਅਤੇ ਇਸ ਨਾਲ ਲੋਕਤੰਤਰ ਨਹੀਂ ਬਚੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਕਾਰਨ ਸਰਕਾਰ ਪੰਜਾਬ ਨੂੰ ਭੁੱਲ ਗਈ ਹੈ ਅਤੇ ਪੰਜਾਬ 5 ਲੱਖ ਕਰੋੜ ਰੁਪਏ ਦੇ ਕਰਜ਼ੇ ਨਾਲ ਦੱਬਿਆ ਹੋਇਆ ਹੈ।
;
;
;
;
;
;
;