ਬੋਰਡ ਪ੍ਰੀਖਿਆਵਾਂ ਦੌਰਾਨ ਅਧਿਆਪਕਾਂ ਦੀਆਂ ਡਿਊਟੀਆਂ ਰਿਹਾਇਸ਼ੀ ਬਲਾਕਾਂ ਦੇ ਨੇੜੇ ਲਗਾਈਆਂ ਜਾਣ - ਮਾਸਟਰ ਕਾਡਰ ਯੂਨੀਅਨ
ਪਠਾਨਕੋਟ 9 ਫਰਵਰੀ (ਸੰਧੂ) - ਮਾਸਟਰ ਕਾਡਰ ਯੂਨੀਅਨ ਪੰਜਾਬ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਵਿੱਤ ਸਕੱਤਰ ਰਮਨ ਕੁਮਾਰ ਦੀ ਅਗਵਾਈ ਵਿਚ ਹੋਈ। ਇਸ ਮੌਕੇ ਸੂਬਾ ਕਮੇਟੀ ਮੈਂਬਰ ਰਾਕੇਸ਼ ਸ਼ਰਮਾ ਅਤੇ ਸਰਕਾਰੀ ਲੈਕਚਰਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੌਸ਼ਲ ਸ਼ਰਮਾ ਵੀ ਹਾਜ਼ਰ ਸਨ। ਜ਼ਿਲ੍ਹਾ ਇਕਾਈ ਦੇ ਮੈਂਬਰ ਜਨਰਲ ਸਕੱਤਰ ਪਵਨ ਸ਼ਰਮਾ, ਵਿੱਤ ਸਕੱਤਰ ਰਾਕੇਸ਼ ਮਹਾਜਨ ਪ੍ਰੈੱਸ ਸਕੱਤਰ ਹਰਸਿਮਰਨਜੀਤ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 17 ਫ਼ਰਵਰੀ 2026 ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਦੌਰਾਨ ਵੱਖ ਵੱਖ ਕੇਡਰ ਦੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਜਾਂਦੀਆਂ ਹਨ। ਪਿਛਲੇ ਸਮੇਂ ਦੌਰਾਨ ਸਿੱਖਿਆ ਵਿਭਾਗ ਵਲੋਂ ਸੰਬੰਧਿਤ ਅਧਿਆਪਕਾਂ ਦੀਆਂ ਡਿਊਟੀਆਂ ਦੂਰ ਦੁਰਾਡੇ ਲਗਾ ਦਿੱਤੀਆਂ ਜਾਂਦੀਆਂ ਹਨ, ਜਿਸ ਕਾਰਨ ਅਧਿਆਪਕਾਂ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸਿੱਖਿਆ ਮੰਤਰੀ ਪੰਜਾਬ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਬੋਰਡ ਪ੍ਰੀਖਿਆਵਾਂ ਦੌਰਾਨ ਅਧਿਆਪਕਾਂ ਦੀਆਂ ਡਿਊਟੀਆਂ ਰਿਹਾਇਸ਼ੀ ਬਲਾਕਾਂ ਦੇ ਨੇੜੇ ਲਗਾਈਆਂ ਜਾਣ ਤਾਂ ਜੋ ਇਨ੍ਹਾਂ ਡਿਊਟੀਆਂ ਦੌਰਾਨ ਅਧਿਆਪਕਾਂ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
;
;
;
;
;
;
;