JALANDHAR WEATHER

ਸੀਵਰੇਜ ਸਮੱਸਿਆ ਦਾ ਹੱਲ ਨਾ ਹੋਣ 'ਤੇ ਵਾਰਡ ਵਾਸੀਆਂ ਨੇ ਨਗਰ ਕੌਂਸਲ ਦਫ਼ਤਰ ਨੂੰ ਤਾਲਾ ਜੜ ਕੇ ਦਿੱਤਾ ਧਰਨਾ

ਗੁਰੂ ਹਰਸਹਾਏ (ਫ਼ਿਰੋਜ਼ਪੁਰ) 9 ਫਰਵਰੀ (ਕਪਿਲ ਕੰਧਾਰੀ) - ਪਿਛਲੇ ਲੰਮੇ ਸਮੇਂ ਤੋਂ ਰੇਲਵੇ ਬਸਤੀ ਵਾਰਡ ਨੰਬਰ 14 ਅਤੇ ਵਾਰਡ ਨੰਬਰ 15 ਵਿਚ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਦੇ ਬਾਹਰ ਸੀਵਰੇਜ ਦਾ ਗੰਦਾ ਪਾਣੀ ਓਵਰਫਲੋ ਹੋ ਕੇ ਖੜਾ ਹੈ, ਜਿਸ ਦੇ ਸੰਬੰਧ ਵਿਚ ਵਾਰਡ ਵਾਸੀਆਂ ਵਲੋਂ ਕਈ ਵਾਰ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤਾਂ ਦੇ ਕੇ ਸਮੱਸਿਆ ਦਾ ਹੱਲ ਕਰਨ ਲਈ ਬੇਨਤੀ ਕੀਤੀ ਗਈ ਪਰੰਤੂ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਨਗਰ ਕੌਂਸਲ ਦੇ ਕਿਸੇ ਵੀ ਅਧਿਕਾਰੀ ਦੇ ਸੰਬੰਧਿਤ ਵਾਰਡ ਦੇ ਕੌਂਸਲਰ ਵੱਲੋਂ ਇਸ ਸਮੱਸਿਆ ਦਾ ਹੱਲ ਨਹੀਂ ਕਰਵਾਇਆ ਗਿਆ। ਇਸ ਦੇ ਰੋਸ ਵਜੋਂ ਅੱਜ ਵਾਰਡ ਵਾਸੀਆਂ ਵਲੋਂ ਭਾਜਪਾ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ ਨਗਰ ਕੌਂਸਲ ਦੇ ਦਫ਼ਤਰ ਨੂੰ ਬਾਹਰੋਂ ਤਾਲਾ ਜੜ ਕੇ ਨਗਰ ਕੌਂਸਲ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਨਗਰ ਕੌਂਸਲ ਪੰਜਾਬ ਸਰਕਾਰ ਅਤੇ ਵਿਧਾਇਕ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਇਸ ਮੌਕੇ ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਵਾਰਡ ਨੰਬਰ 14 ਤੇ 15 ਦੇ ਸੀਵਰੇਜ ਦੀ ਸਮੱਸਿਆ ਦਾ ਹੱਲ ਨਹੀਂ ਹੁੰਦਾ, ਉਹ ਆਪਣਾ ਧਰਨਾ ਸਮਾਪਤ ਨਹੀਂ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ