ਪਿੰਡ ਛਾਜਲੀ ਵਿਚ ਜਲਦ ਲੱਗੇਗਾ ਐਸਟ੍ਰੋਟਰਫ ਹਾਕੀ ਮੈਦਾਨ – ਹਰਪਾਲ ਸਿੰਘ ਚੀਮਾ
ਸੰਗਰੂਰ, 9 ਫਰਵਰੀ (ਧੀਰਜ ਪਸੋਰੀਆ) - ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਸਿਹਤਮੰਦ ਮਾਹੌਲ ਪ੍ਰਦਾਨ ਕਰਨ ਦੇ ਲਗਾਤਾਰ ਯਤਨਾਂ ਅਧੀਨ, ਪਿੰਡ ਛਾਜਲੀ ਦੇ ਹਾਕੀ ਮੈਦਾਨ ਵਿਚ ਜਲਦ ਹੀ ਐਸਟ੍ਰੋਟਰਫ (ਸਿੰਥੈਟਿਕ ਟਰਫ) ਸਤਹਿ ਲਗਾਈ ਜਾਵੇਗੀ। ਇਸ ਸੰਬੰਧੀ ਐਲਾਨ ਵਿੱਤ ਅਤੇ ਯੋਜਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕੀਤਾ ਹੈ।ਪਿੰਡ ਛਾਜਲੀ ਵਿਖੇ ਹਾਕੀ ਟੂਰਨਾਮੈਂਟ ਵਿੱਚ ਸ਼ਿਰਕਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪੱਧਰ 'ਤੇ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਪੜਾਅ ਵਿੱਚ 4000 ਆਧੁਨਿਕ ਖੇਡ ਮੈਦਾਨ ਬਣਾਉਣ ਦਾ ਐਲਾਨ ਕੀਤਾ ਹੈ, ਜਿਸ ਵਿਚ ਪਿੰਡਾਂ ਵਿਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸ਼ਾਮਿਲ ਹੈ। ਇਸ ਤੋਂ ਇਲਾਵਾ, ਰਾਜ ਵਿਚ ਹਾਕੀ ਅਤੇ ਹੋਰ ਖੇਡਾਂ ਲਈ ਐਸਟ੍ਰੋਟਰਫ ਮੈਦਾਨਾਂ ਦੀ ਸਥਾਪਨਾ ਅਤੇ ਅਪਗ੍ਰੇਡੇਸ਼ਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਹ ਕਦਮ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਵੱਲ ਲੈ ਜਾਣ ਅਤੇ ਰਾਸ਼ਟਰੀ/ਅੰਤਰਰਾਸ਼ਟਰੀ ਪੱਧਰ ਤੇ ਪੰਜਾਬ ਦੀ ਸ਼ਾਨ ਵਧਾਉਣ ਲਈ ਚੁੱਕੇ ਗਏ ਹਨ।
;
;
;
;
;
;
;